ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸਾਬਕਾ CM ਚੰਨੀ ਦੇ ਕਾਰਜਕਾਲ ਦੌਰਾਨ ਜਾਰੀ ਗ੍ਰਾਂਟਾਂ ਦੀ ਜਾਂਚ ਸ਼ੁਰੂ

By : GAGANDEEP

Published : Sep 27, 2023, 8:55 am IST
Updated : Sep 27, 2023, 11:59 am IST
SHARE ARTICLE
photo
photo

ਚੰਨੀ ਸਰਕਾਰ 'ਚ 111 ਦਿਨ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ

 

ਚੰਡੀਗੜ੍ਹ: ਚੰਡੀਗੜ੍ਹ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸਸਤੇ ਪਲਾਟ ਖਰੀਦਣ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿਤੀ ਹੈ।ਵਿਜੀਲੈਂਸ ਵੱਲੋਂ ਜਾਰੀ ਗਰਾਂਟਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਵੀ ਕੰਮ ਠੱਪ, ਹੜਤਾਲ 'ਤੇ ਹਨ ਵਕੀਲ  

ਵਿਜੀਲੈਂਸ ਨੂੰ ਸੂਚਨਾ ਮਿਲੀ ਹੈ ਕਿ ਕੈਪਟਨ ਅਮਰਿੰਦਰ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾਂ ਮਨਪ੍ਰੀਤ ਨੇ ਪੇਂਡੂ ਖੇਤਰਾਂ ਲਈ ਵੱਧ ਤੋਂ ਵੱਧ ਗ੍ਰਾਂਟਾਂ ਜਾਰੀ ਕੀਤੀਆਂ ਸਨ। ਨਿਯਮਾਂ ਤੋਂ ਬਾਹਰ ਜਾ ਕੇ ਜਾਰੀ ਕੀਤੀਆਂ ਗ੍ਰਾਂਟਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਜਾਰੀ ਹੋਈਆਂ ਗ੍ਰਾਂਟਾਂ ਦੀਆਂ ਫਾਈਲਾਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ੀ ਜੋੜੇ ਨੂੰ ਸੁਣਾਈ 20 ਸਾਲ ਦੀ ਸਜ਼ਾ

ਕੈਪਟਨ ਦੇ 4 ਸਾਲ 9 ਮਹੀਨੇ ਦੇ ਕਾਰਜਕਾਲ ਦੌਰਾਨ ਗ੍ਰਾਂਟਾਂ ਜਾਰੀ ਹੋਈਆਂ। ਵੱਖਰੀ ਜਾਂਚ ਵੀ ਕੀਤੀ ਜਾ ਰਹੀ ਹੈ। ਕੈਪਟਨ ਦੇ ਕਾਰਜਕਾਲ ਦੌਰਾਨ ਕੋਵਿਡ ਦਾ ਸਮਾਂ ਸੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਨ। ਉਸ ਸਮੇਂ ਦੀਆਂ ਫਾਈਲਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿੰਨੇ ਕਰੋੜ ਰੁਪਏ ਦੀਆਂ ਗ੍ਰਾਂਟਾਂ ਕਦੋਂ ਜਾਰੀ ਕੀਤੀਆਂ, ਇਸ ਦੀ ਪੂਰੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਨਿਯਮਾਂ ਦੀ ਅਣਦੇਖੀ ਕਰਕੇ ਜਾਰੀ ਕੀਤੀਆਂ ਜਾ ਰਹੀਆਂ ਗ੍ਰਾਂਟਾਂ ਵਿੱਚ ਜੇਕਰ ਕੋਈ ਅਧਿਕਾਰੀ ਸਪੱਸ਼ਟ ਭੂਮਿਕਾ ਨਿਭਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਯਕੀਨੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement