ਗੁਰਦਾਸਪੁਰ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ਼ ਇੰਡੀਆ ਐਵਾਰਡ
Published : Sep 27, 2023, 6:12 pm IST
Updated : Sep 27, 2023, 6:12 pm IST
SHARE ARTICLE
PUNJAB`S NAWAN PIND SARDARAN BAGGS BEST TOURISM VILLAGE OF INDIA-2023 AWARD
PUNJAB`S NAWAN PIND SARDARAN BAGGS BEST TOURISM VILLAGE OF INDIA-2023 AWARD

ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

 

ਨਵੀਂ ਦਿੱਲੀ: ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ।

ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ।

ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸ਼੍ਰੀਮਤੀ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਸ੍ਰੀ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ।

ਸ਼੍ਰੀਮਤੀ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।  

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement