ਨਸ਼ਾ ਤਸਕਰ ਛਿੰਦਰਪਾਲ ਸਿੰਘ ਵਿਰੁਧ NDPS ਐਕਟ ਤਹਿਤ ਦਰਜ 9 ਮੁਕੱਦਮੇ
ਸ੍ਰੀ ਮੁਕਤਸਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਸੂਬੇ ਭਰ ਵਿਚ ਨਸ਼ਿਆਂ ਵਿਰੁਧ ਚਲਾਈਜਾ ਰਹੀ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵਲੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜਿਥੇ ਪਿੰਡਾਂ/ਸ਼ਹਿਰਾਂ ਵਿਚ ਸ਼ੱਕੀ ਵਿਅਕਤੀਆਂ ਦੇ ਟਿਕਾਣਿਆ ’ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਉਥੇ ਹੀ ਇਲਾਕਿਆਂ ਨੂੰ ਸੀਲ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਕੁਲੀਆਂ ਨਾਲ ਮੁਲਾਕਾਤ ਦਾ ਵੀਡੀਉ ਜਾਰੀ ਕੀਤਾ
ਇਸੇ ਤਹਿਤ ਜਸਪਾਲ ਸਿੰਘ ਡੀ.ਐਸ.ਪੀ. (ਸਬ ਡਵੀਜ਼ਨ ਲੰਬੀ ) ਅਤੇ ਐਸ.ਆਈ. ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਲਜ਼ਮ ਦਾ ਘਰ ਸੀਲ ਕੀਤਾ ਗਿਆ ਹੈ। ਇਸ ਮੋਕੇ ਪੁਲਿਸ ਨੇ ਦਸਿਆ ਕਿ ਇਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ, ਜਿਸ ਦੇ ਵਿਰੁਧ ਐਨ.ਡੀ.ਪੀ.ਐਸ ਐਕਟ ਦੇ 9 ਮੁਕੱਦਮੇ ਦਰਜ ਹਨ ਅਤੇ ਪਾਸੋ ਕਾਮਰਸ਼ੀਅਲ ਮਾਤਰਾ ਵਿਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆ ਸਨ।
ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਪਿੰਡ ‘ਨਵਾਂ ਪਿੰਡ ਸਰਦਾਰਾਂ’ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ਼ ਇੰਡੀਆ ਐਵਾਰਡ
ਮੁਲਜ਼ਮ ਦੀ ਪ੍ਰਾਪਰਟੀ ਦੀ ਕੀਮਤ 37,94367 ਰੁਪਏ ਬਣਦੀ ਹੈ। ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ, ਜਿਸ ਦੇ ਆਰਡਰ ਮਨਜ਼ੂਰ ਹੋਣ ਮਗਰੋਂ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।
ਇਹ ਵੀ ਪੜ੍ਹੋ: ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
ਡੀ.ਐਸ.ਪੀ. ਨੇ ਦਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਇਸ ਦੀ ਜਾਣਕਾਰੀ ਹੈਲਪ ਲਾਈਨ ਨੰਬਰ 80549-42100 ’ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ।