25 ਦਿਨ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਖੁਲਾਸੇ
Published : Sep 27, 2024, 3:51 pm IST
Updated : Sep 27, 2024, 3:51 pm IST
SHARE ARTICLE
A married youth committed suicide 25 days ago
A married youth committed suicide 25 days ago

ਮ੍ਰਿਤਕ ਦੇ ਪਿਤਾ ਨੇ ਸਰਕਾਰ ਤੋਂ ਨਿਰਪੱਖ ਜਾਂਚ ਦੀ ਕੀਤੀ ਮੰਗ

ਮੋਗਾ: ਮੋਗਾ ਦੇ ਵਾਰਡ ਨੰਬਰ 32  ਦੇ ਰਹਿਣ ਵਾਲੇ  20 ਸਾਲਾਂ ਦੇ ਦਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੌਂਸਲਰ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।  ਵੀਡੀਓ ਬਣਾਉਣ ਤੋਂ ਬਾਅਦ ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨਲੀਲਾ ਖਤਮ ਲਈ ਹੈ। ਮ੍ਰਿਤਕ ਨੌਜਵਾਨ ਦਾ 25 ਪਹਿਲਾਂ ਵਿਆਹ ਹੋਇਆ ਸੀ।

ਮ੍ਰਿਤਕ ਦਵਿੰਦਰ ਸਿੰਘ ਦੇ ਪਿਤਾ ਬਸੰਤ ਸਿੰਘ ਦਾ ਕਹਿਣਾ ਹੈ ਕਿ ਸਾਡੇ ਲੜਕੇ ਦੇ ਵਿਆਹ ਨੂੰ 25 ਦਿਨ ਹੀ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਜੱਸੀ ਅਤੇ ਸਾਡੇ ਮਹੱਲੇ ਦੇ ਕੌਂਸਲਰ ਬੂਟਾ ਸਿੰਘ ਵਲੋਂ ਮੇਰੇ ਬੇਟੇ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਪੁਲਿਸ ਮਲਾਜ਼ਮ ਨੇ ਧਮਕੀ ਦਿੱਤੀ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਤਾਂ ਉਹ ਤੈਨੂੰ ਚੋਰੀ ਦੇ ਮੋਟਰਸਾਈਕਲ ਦੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਰਾਜਵੀਰ ਸਿੰਘ ਨੇ ਕਿਹਾ ਕਿ ਸਾਡੇ ਕੋਲੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦਵਿੰਦਰ ਸਿੰਘ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦਵਿੰਦਰ ਸਿੰਘ ਦੇ ਪਿਤਾ ਬਸੰਤ ਸਿੰਘ ਦੇ ਬਿਆਨਾਂ ਦੇ ਉੱਪਰ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement