Punjab News : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ 

By : BALJINDERK

Published : Sep 27, 2024, 3:12 pm IST
Updated : Sep 27, 2024, 3:12 pm IST
SHARE ARTICLE
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਦੇ ਹੋਏ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਦੇ ਹੋਏ

Punjab News : ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ 

Punjab News : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ, ਜਸਕੀਰਤ ਕੌਰ ਅਤੇ ਵੱਡੇ ਭਰਾ ਰਮਨਜੀਤ ਸਿੰਘ ਸੌਂਦ ਵੀ ਹਾਜ਼ਰ ਸਨ। 

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ। 

ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ। 

ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। 

(For more news apart from  Cabinet Minister Tarunpreet Singh Saund took charge at the Punjab Civil Secretariat in the presence of his family Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement