Punjab News: ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
Published : Sep 27, 2024, 5:44 pm IST
Updated : Sep 27, 2024, 5:44 pm IST
SHARE ARTICLE
Mahendra Bhagat took charge as Minister
Mahendra Bhagat took charge as Minister

ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ ਵੀ ਸਨ ਮੌਜੂਦ

Mahendra Bhagat took charge as Minister: ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ  ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਦਾ ਵੀ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਇੱਕ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਖੇਤੀ ਵਿਭਿੰਨਤਾ ਮਹੱਤਵਪੂਰਨ ਹੈ ਇਸ ਲਈ ਉਹ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇ ਕੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹੋਰਨਾਂ ਭਾਈਵਾਲਾਂ ਦੀ ਆਮਦਨ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement