Punjab Weather Update News : ਪੰਜਾਬ ਸਮੇਤ ਇਨ੍ਹਾਂ ਰਾਜਾਂ ‘ਚ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਕੀਤਾ ਜਾਰੀ

By : BALJINDERK

Published : Sep 27, 2024, 1:53 pm IST
Updated : Sep 27, 2024, 1:53 pm IST
SHARE ARTICLE
file photo
file photo

Punjab Weather Update News : ਦਿੱਲੀ, ਯੂ.ਪੀ, ਹਰਿਆਣਾ ਅਤੇ ਪੰਜਾਬ ਵਿੱਚ ਆਉਣ ਵਾਲੇ 24 ਘੰਟਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather Update News :  ਪੰਜਾਬ ’ਚ ਮੌਸਮ ਦੇ ਮਿਜਾਜ਼ ਨੇ ਕਰਵਟ ਲੈ ਲਈ ਹੈ। ਦੇਸ਼ ਭਰ ‘ਚ ਵੀ ਮਾਨਸੂਨ ਪੂਰੇ ਜ਼ੋਰਾਂ ‘ਤੇ ਹੈ ਅਤੇ ਕਈ ਸੂਬਿਆਂ ‘ਚ ਭਾਰੀ ਮੀਂਹ (Heavy Rains) ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ।  ਮੌਸਮ ਵਿਭਾਗ (The Meteorology Department),(IMD) ਨੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਚੱਕਰ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ, ਯੂ.ਪੀ, ਹਰਿਆਣਾ ਅਤੇ ਪੰਜਾਬ ਵਿੱਚ ਆਉਣ ਵਾਲੇ 24 ਘੰਟਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸਾਵਧਾਨੀ ਵਰਤਣ ਲਈ ਕਿਹਾ ਹੈ।

ਇਹ ਵੀ ਪੜੋ : Punjab and Haryana HC:ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 6ਵੇਂ ਤਨਖ਼ਾਹ ਕਮਿਸ਼ਨ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਬਕਾਇਆ ਦੇਣ ਦੇ ਦਿੱਤੇ ਹੁਕਮ  

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ ‘ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇੱਥੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ‘ਚ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂ.ਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ।

(For more news apart from Meteorological Department has issued rain alert in these states including Punjab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement