Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫ਼ਰੀ
Published : Sep 27, 2024, 1:15 pm IST
Updated : Sep 27, 2024, 1:20 pm IST
SHARE ARTICLE
Punjab's most expensive Ladowal toll plaza is free
Punjab's most expensive Ladowal toll plaza is free

Ladowal Toll Plaza: ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨਣ 'ਤੇ ਅਣਮਿੱਥੇ ਸਮੇਂ ਲਈ ਕੀਤਾ ਗਿਆ ਫ਼ਰੀ 

Punjab's most expensive Ladowal toll plaza is free: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫ਼ਰੀ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਫ਼ਰੀ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ ਗਿਆ ਹੈ।

ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅੱਜ ਅਸੀਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਨਾ ਤਾਂ ਕੋਈ ਸਰਕਾਰੀ ਛੁੱਟੀ ਦਿੱਤੀ ਜਾਂਦੀ ਹੈ ਤੇ ਨਾ ਹੀ ਉਨ੍ਹਾਂ ਦਾ ਕੋਈ ਫ਼ੰਡ ਕੱਟਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਅਧਿਕਾਰਾਂ ਦੇ ਵਿਰੁੱਧ ਹੈ।

ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ ਪਰ ਇਹ ਅੱਜ ਸਵੇਰ ਤੋਂ ਹੀ ਬੰਦ ਹੈ। ਬੀਤੇ ਦਿਨ ਦਰਸ਼ਨ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement