Elected Sarpanch: ਪੰਜਾਬ ਦੇ ਇਨ੍ਹਾਂ ਪਿੰਡਾਂ ਨੇ ਕਰ ਦਿੱਤੀ ਕਮਾਲ, ਸਰਬਸੰਮਤੀ ਨਾਲ ਚੁਣੇ ਸਰਪੰਚ
Published : Sep 27, 2024, 1:31 pm IST
Updated : Sep 27, 2024, 1:31 pm IST
SHARE ARTICLE
These villages of Punjab have done a remarkable job, unanimously elected Sarpanch
These villages of Punjab have done a remarkable job, unanimously elected Sarpanch

Elected Sarpanch: ਪੰਜਾਬ ਦੇ ਇਨ੍ਹਾਂ ਪਿੰਡਾਂ ਨੇ ਕਰ ਦਿੱਤੀ ਕਮਾਲ, ਸਰਬਸੰਮਤੀ ਨਾਲ ਚੁਣੇ ਸਰਪੰਚ

 


New sarpanch elected unanimously in village: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

 ਸਮਰਾਲਾ ਦੇ ਪਿੰਡ ਟੱਪਰੀਆਂ (Taprian) ਵੱਲੋਂ ਸਰਬ ਸੰਮਤੀ ਨਾਲ ਸਰਪੰਚ ਅਤੇ ਪੰਚਾਇਤ ਮੈਂਬਰ ਚੁਣ ਲਏ ਹਨ। 

..

ਪਿੰਡ ਨੇ ਗੁਰਬਚਨ ਸਿੰਘ ਬਸਾਂਤੀ ਨੂੰ ਸਰਪੰਚ ਅਤੇ ਹਰਜਿੰਦਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਮਨਹਰਪ੍ਰੀਤ ਸਿੰਘ ਤੇ ਸਿਕੰਦਰ ਸਿੰਘ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ ਹੈ। ਜਦੋਂ ਤੋਂ ਵੀ ਲਾਗਲੇ ਪਿੰਡ ਨਾਲੋਂ ਵੱਖ ਹੋ ਕਿ ਇਸ ਪਿੰਡ ਟੱਪਰੀਆਂ ਦੀ ਗ੍ਰਾਮ ਪੰਚਾਇਤ ਬਣੀ ਹੈ, ਉਦੋਂ ਤੋਂ ਸਿਰਫ਼ ਦੋ ਵਾਰ ਹੀ ਪੰਚਾਇਤ ਚੋਣਾਂ ਲਈ ਵੋਟਾਂ ਪਈਆਂ ਹਨ ਨਹੀਂ ਤਾਂ ਹਰ ਵਾਰ ਪਿੰਡ ਵਿਚ ਸਰਬਸੰਮਤੀ ਨਾਲ ਹੀ ਪੰਚਾਇਤ ਬਣਦੀ ਰਹੀ ਹੈ।

ਪੜ੍ਹੋ ਇਹ ਖ਼ਬਰ :  Punjab News: ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਭਾਜਪਾ ਵੱਲੋਂ ਖੰਡਨ

ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਘੋਲੀ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਉਹਨਾਂ ਨੇ ਉਹਨਾਂ ਪਿੰਡਾਂ ਨੂੰ ਇਸ ਦੀ ਮਿਸਾਲ ਦੇਣ ਦੀ ਆਖਿਆ ਹੈ ਕਿ ਪਿੰਡ ਦੇ ਵਿਕਾਸ ਲਈ ਅੱਜ ਧੜੇਬੰਦੀ ਖਤਮ ਕਰਨ ਲਈ ਆਪਣੀਆਂ ਪੰਚਾਇਤਾਂ ਸੰਮਤੀ ਨਾਲ ਚੁਣਨ ਲਈ ਹੰਭਲਾ ਮਾਰਨ।

 

ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਅਧੀਨ ਆਉਂਦੇ ਪਿੰਡ ਬਰਿਆਰ (Bariyar) ਤੋਂ ਸਤਪਾਲ ਸਿੰਘ ਸਰਬਸੰਮਤੀ ਨਾਲ ਨਵੇਂ ਸਰਪੰਚ ਚੁਣੇ ਗਏ ਹਨ।

..


ਸਰਬਸੰਮਤੀ ਨਾਲ ਚੁਣੀ ਗਈ ਪਿੰਡ ਰੌਲ (ਹਲਕਾ ਪਾਇਲ) ਦੀ ਪੂਰੀ ਪੰਚਾਇਤ, ਪਿੰਡ ਨੇ ਗੁਰਜੀਤ ਕੌਰ ਨੂੰ ਚੁਣਿਆ ਸਰਪੰਚ 

..

ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਰੌਲ ’ਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਪੁੱਜੇ ਅਤੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਪੂਰੇ ਹਲਕੇ ਅੰਦਰ ਸਾਰੇ ਪਿੰਡ ਉਪਰਾਲਾ ਕਰਨ ਤਾਂ 5 ਕਰੋੜ ਤੋਂ ਵੱਧ ਦੀ ਗ੍ਰਾਂਟ ਮਿਲ ਸਕਦੀ ਹੈ। ਜਿਸ ਨਾਲ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਪਾਰਟੀਬਾਜ਼ੀ ਖ਼ਤਮ ਹੋਵੇਗੀ। ਉੱਥੇ ਹੀ ਦੂਜੇ ਪਾਸੇ ਨਵੀਂ ਚੁਣੀ ਸਰਪੰਚ ਗੁਰਜੀਤ ਕੌਰ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਉੱਪਰ ਭਰੋਸਾ ਕੀਤਾ। ਉਹ ਪਿੰਡ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕਰਨਗੇ। 

ਪੜ੍ਹੋ ਇਹ ਖ਼ਬਰ :  Weather News: ਚੰਡੀਗੜ੍ਹ ਸਮੇਤ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ; ਜਾਣੋ ਕਦੋਂ ਬਦਲੇਗਾ ਮੌਸਮ

ਸਰਬ ਸੰਮਤੀ ਨਾਲ ਚੁਣੀ ਗਈ ਪਿੰਡ ਮਨਜੀਤ ਪੁਰ (ਚਮਕੌਰ ਸਾਹਿਬ) ਦੀ ਪੂਰੀ ਪੰਚਾਇਤ

..

ਪੰਚਾਇਤੀ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਪਿੰਡਾਂ ਦੀਆਂ ਸੱਥਾਂ ਵਿਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨਾਂ ਨੇ ਆਪਣੇ ਵੋਟਰਾਂ ਤੱਕ ਹਰ ਹੀਲੇ ਵਸੀਲੇ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ। ਭਾਵੇਂ ਕਿ ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ ਹੈ ਪਰ ਇਸ ਤੋਂ ਪਹਿਲਾਂ ਹੀ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਛੋਟੇ ਜਿਹੇ ਪਿੰਡ ਜਿਹੜਾ ਕਿ ਦਲਿਤ ਭਾਈਚਾਰੇ ਨਾਲ ਸੰਬੰਧਿਤ ਹੈ, ਦੂਜੇ ਪਿੰਡਾਂ ਨੂੰ ਪਿੱਛੇ ਛੱਡ ਕੇ ਸਭ ਤੋਂ ਪਹਿਲਾਂ ਪੂਰੀ ਪੰਚਾਇਤ ਸਰਬ ਸੰਮਤੀ ਨਾਲ ਬਣਾਉਣ ਵਿਚ ਮੋਹਰੀ ਰਿਹਾ ਅਤੇ ਦੂਜੇ ਪਿੰਡਾਂ ਦੇ ਸਰਪੰਚੀ ਪੰਚੀ ਲਈ ਪੰਜ ਪੰਜ ਸੱਤ ਸੱਤ ਲੱਖ ਖਰਚਣ ਦੇ ਦਾਅਵੇ ਕਰਦੇ ਲੋਕਾਂ ਲਈ ਰਾਹ ਦਸੇਰਾ ਬਣਿਆ। ਸੰਮਤੀ ਨਾਲ ਚੁਣੇ ਪੰਚਾਇਤ ਮੈਬਰਾਂ ਵਿਚ ਜਸਵੀਰ ਕੌਰ ਪਤਨੀ ਮਨਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ ਅਤੇ ਬਲਜੀਤ ਕੌਰ ਪਤਨੀ ਗੁਰਬਖਸ਼ ਸਿੰਘ, ਭਿੰਦਰ ਕੌਰ ਪਤਨੀ ਕਮਲਜੀਤ ਸਿੰਘ, ਗੁਰਦਿਆਲ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ ਨੂੰ ਬਤੌਰ ਮੈਂਬਰ ਪੰਚਾਇਤ ਚੁਣਿਆ ਗਿਆ।

ਪੜ੍ਹੋ ਇਹ ਖ਼ਬਰ :  New Zealand News: ਕੋਵਿਡ ਤੋਂ ਬਾਅਦ ਨਿਊਜ਼ੀਲੈਂਡ ਨੇ ਦਿਤੇ 10 ਲੱਖ ਵਿਜ਼ਟਰ ਵੀਜ਼ੇ, 114,000 ਅਰਜ਼ੀਆਂ ਰੱਦ

ਪਿੰਡ ਚਾਨਚੱਕ ਦੇ ਲੋਕਾਂ ਵਲੋਂ ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ

..

ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਚਾਨਚੱਕ ’ਚ ਪਿੰਡ ਦੇ ਲੋਕਾਂ ਵਲੋਂ ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਪਿਛਲੇ 25 ਸਾਲਾਂ ਤੋਂ ਪਿੰਡ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਚੁਣਿਆ ਜਾ ਰਿਹਾ ਹੈ। ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਲੈਕਚਰਾਰ ਜਸਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਪਿੰਡ ਦੇ ਹਰੇਕ ਵਿਅਕਤੀ ਨਾਲ ਲੋੜ ਪੈਣ ’ਤੇ ਚਟਾਨ ਵਾਂਗੂੰ ਖੜਾਂਗਾ।

ਪੜ੍ਹੋ ਇਹ ਖ਼ਬਰ :  Canada News: ਕੈਨੇਡਾ ਸਰਕਾਰ ਨੇ ਵਿਦਿਆਰਥੀ ਪਰਮਿਟ ਤੋਂ ਬਾਅਦ ਹੁਣ ‘ਕੰਮ’ ਦੇ ਨਿਯਮਾਂ ਵਿਚ ਕੀਤਾ ਵੱਡਾ ਬਦਲਾਅ

 

ਮਲੋਟ ਦੇ ਪਿੰਡ ਈਨਾ ਖੇੜਾ ’ਚ ਸਰਬਸੰਮਤੀ ਨਾਲ ਹੋਈ ਪੰਚਾਇਤ ਦੀ ਚੋਣ

ਪਿੰਡ ਨੇ ਨਿਰਮਲ ਸਿੰਘ ਸੰਧੂ ਨੂੰ ਸਰਪੰਚ ਅਤੇ 5 ਹੋਰ ਵਿਅਕਤੀਆਂ ਨੂੰ ਚੁਣਿਆ ਪੰਚ

..


ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਹਲਕਾਂ ਮਲੋਟ ਦੇ ਪਿੰਡ ਗੁਰੂ ਕੇ ਆਸਲ ਢਾਣੀ ਦੇ ਪਿੰਡ ਈਨਾ ਖੇੜਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਹੋਈ ਹੈ। ਪਿੰਡ ਵਾਸੀਆਂ ਨੇ ਸਹਿਮਤੀ ਨਾਲ ਪੂਰੀ ਪੰਚਾਇਤ ਬਣਾਈ। ਨਿਰਮਲ ਸਿੰਘ ਸੰਧੂ ਬਣੇ ਨੂੰ ਪਿੰਡ ਦਾ ਸਰਪੰਚ ਚੁਣਿਆ ਗਿਆ ਅਤੇ ਪੰਜ ਹੋਰ ਵਿਅਕਤੀਆਂ ਨੂੰ ਪੰਚ ਚੁਣਿਆ ਗਿਆ ਹੈ। ਨਵੇਂ ਚੁਣ ਗਏ ਸਰਪੰਚ ਨੇ ਵਿਸ਼ਵਾਸ ਦਿਵਾਈਆ ਕਿ ਆਪਸੀ ਭਾਈਚਾਰੇ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦਾ ਵਿਕਾਸ ਕਰਾਂਗੇ।

ਪੜ੍ਹੋ ਇਹ ਖ਼ਬਰ :   Punjab News: ਪੰਚਾਇਤੀ ਚੋਣਾਂ ਵਿੱਚ ਉਮੀਦਵਾਰਾਂ ਨੂੰ ਦੇਣੀ ਪਵੇਗੀ ਆਹ ਜਾਣਕਾਰੀ

ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਦੇ ਲੋਕ ਸਰਗਰਮ ਹੋ ਗਏ ਹਨ., ਜਿੱਥੇ ਪੰਜਾਬ ਸਰਕਾਰ ਦਾ ਐਲਨ ਸੀ ਕਿ ਜਿਨ੍ਹਾਂ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਗਠਨ ਹੋਵੇਗਾ ਉਨ੍ਹਾਂ ਪਿੰਡਾਂ ਨੂੰ ਵਿਸੇਸ਼ ਇਨਾਮ ਦਿੱਤੇ ਜਾਣਗੇ। ਇਸ ਦੇ ਚਲਦੇ ਪਿੰਡਾਂ ਦੇ ਲੋਕ ਆਪਸੀ ਭਾਈਚਾਰੇ ਨੂੰ ਕਾਇਮ ਰੱਖਦੇ ਹੋਏ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਲੱਗੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਹਲਕਾ ਮਲੋਟ ਦੇ ਪਿੰਡ ਗੁਰੂ ਕੇ ਆਸਲ ਢਾਣੀ ਪਿੰਡ ਈਨਾ ਖੇੜਾ ਦੇ ਲੋਕਾਂ ਨੇ ਅੱਜ ਪਹਿਲ ਕਦਮੀ ਕਰਦੇ ਹੋਏ ਸਰਬਸੰਮਤੀ ਨਾਲ ਪੰਚਾਇਤ ਦਾ ਗਠਨ ਕਰ ਲਿਆ। ਜਿਨ੍ਹਾਂ ਵਿਚ 5 ਮੈਂਬਰ ਅਤੇ 6ਵਾਂ ਸਰਪੰਚ ਖ਼ੁਦ ਹੈ। ਇਸ ਮੌਕੇ ਖੁਸ਼ੀ ਵਿੱਚ ਢੋਲ ਦੀ ਥਾਪ ’ਤੇ ਭੰਗੜੇ ਪਾਉਂਦੇ ਹੋਏ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਨਵ-ਨਿਯੁਕਤ ਪੰਚਾਇਤ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਈਆਂ ਕਿ ਉਹ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ ।

(For more Punjabi news apart from These villages of Punjab have done a remarkable job, unanimously elected Sarpanch, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement