Moga News: ਪਿੰਡ ਚੱਕ ਕਿਸਾਨਾਂ ਦਾ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਸਰਬਸੰਮਤੀ ਨਾਲ ਬਣਿਆ ਸਰਪੰਚ
Published : Sep 27, 2024, 5:20 pm IST
Updated : Sep 27, 2024, 5:20 pm IST
SHARE ARTICLE
village chak kisana Moga choose sarpanch News
village chak kisana Moga choose sarpanch News

Moga News: ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲਾ ਮੋਗਾ ਜ਼ਿਲ੍ਹੇ ਦਾ ਬਣਿਆ ਪਹਿਲਾ ਪਿੰਡ

village chak kisana Moga choose sarpanch News : ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਜਿਸ ਦੇ ਮੱਦੇਨਜ਼ਰ ਅੱਜ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸਾਨਾਂ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਚੁਣ ਲਿਆ ਗਿਆ ਹੈ।

ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ ਜਿਸ ਵਿੱਚ ਸਰਬ ਸੰਮਤੀ ਨਾਲ ਸਰਪੰਚ ਨਿਯੁਕਤ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਸਰਪੰਚ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਬਣਾਇਆ। ਪਰਮਪਾਲ ਸਿੰਘ ਲਾਅ ਦਾ ਵਿਦਿਆਰਥੀ ਹੈ।

ਪਰਮਪਾਲ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਵਾਂਗੇ। ਅਸੀਂ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਸਾਡੇ ਪਿੰਡ ਦਾ ਪੀਣ ਵਾਲਾ ਪਾਣੀ ਖਰਾਬ ਹੈ।

ਜਿਸ ਕਾਰਨ ਕੈਂਸਰ ਦੀ ਬਿਮਾਰੀ ਵੱਧ ਗਈ ਹੈ। ਇਸ ਲਈ ਅਸੀਂ ਕੁਝ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਚੰਗਾ ਪਾਣੀ ਮੁਹੱਈਆ ਕਰਵਾਵਾਂਗੇ ਅਤੇ ਲੋਕਾਂ ਅਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੇ ਰਹਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement