ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ
Published : Sep 27, 2025, 5:38 pm IST
Updated : Sep 27, 2025, 5:38 pm IST
SHARE ARTICLE
Punjab delegation led by Minister Arora participated in World Food India-2025 event at Bharat Mandapam
Punjab delegation led by Minister Arora participated in World Food India-2025 event at Bharat Mandapam

ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ "ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ" ਦੇ ਵਿਸ਼ੇ 'ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ ਗਿਆ ਸੀ।

ਵਰਲਡ ਫੂਡ ਇੰਡੀਆ 2025 ਸਮਾਗਮ ਵਿਖੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਖੇਤਰ ਵਾਸਤੇ ਨਵੀਂ ਉਦਯੋਗਿਕ ਨੀਤੀ ਬਣਾਉਣ ਲਈ ਗਠਿਤ ਸੁਤੰਤਰ ਕਮੇਟੀ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਉੱਦਮੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਕੋਲ ਐਗਰੋ-ਫੂਡ ਕਾਰੋਬਾਰ ਲਈ ਅਗਲਾ ਗਲੋਬਲ ਹੱਬ ਬਣਨ ਦੀ ਅਥਾਹ ਸਮਰੱਥਾ ਹੈ, ਜਿਸ ਨਾਲ ਸਾਡੇ ਉਤਪਾਦਾਂ ਨੂੰ ਖੇਤਾਂ ਤੋਂ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਲੈ ਜਾਇਆ ਜਾਵੇਗਾ।

ਇਸ ਮੌਕੇ ਮੰਤਰੀ ਨੇ ਯੂ.ਏ.ਈ. ਦੇ ਲੂਲੂ ਗਰੁੱਪ, ਰੂਸ ਦੇ ਜ਼ਿਆਕ ਗਰੁੱਪ, ਐਨ.ਸੀ.ਐਮ.ਐਲ., ਜਾਫਜ਼ਾ, ਐਲੋਨਸਨਸ, ਬਿਟਜ਼ਰ, ਹਲਦੀਰਾਮ, ਬੀਕਾਨੇਰ ਸਮੇਤ ਹੋਰਨਾਂ ਗਰੁੱਪਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਗਰੁੱਪਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਆਪਣੀ ਦਿਲਚਸਪੀ ਪ੍ਰਗਟ ਕੀਤੀ।

ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੇ ਵੀ ਪੰਜਾਬ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਉਤਪਾਦਾਂ ਦੀ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਜਲਦ ਹੀ ਪੰਜਾਬ ਦਾ ਦੌਰਾ ਕਰਨ ਦਾ ਵਾਅਦਾ ਵੀ ਕੀਤਾ।

ਇਸ ਸਮਾਗਮ ਵਿੱਚ ਰਾਖੀ ਗੁਪਤਾ ਭੰਡਾਰੀ ਆਈ.ਏ.ਐਸ., ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਆਈ.ਏ.ਐਸ., ਪੰਜਾਬ ਵਿਕਾਸ ਕੌਂਸਲ ਦੀ ਵਾਈਸ-ਚੇਅਰਪਰਸਨ ਸੀਮਾ ਬਾਂਸਲ ਸਮੇਤ ਕੇ.ਪੀ.ਐਮ.ਜੀ. ਟੀਮ ਨੇ ਵੀ ਸ਼ਿਰਕਤ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement