ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ
Published : Sep 27, 2025, 7:13 pm IST
Updated : Sep 27, 2025, 7:13 pm IST
SHARE ARTICLE
Punjab Police arrests 66 drug smugglers with 431 grams of heroin and drug money worth Rs. 42,000
Punjab Police arrests 66 drug smugglers with 431 grams of heroin and drug money worth Rs. 42,000

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 210 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,145 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 1608 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 42,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 332 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 369 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement