Senior IPS ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਪੰਜਾਬ ਕੇਡਰ 'ਚ ਹੋਈ ਵਾਪਸੀ
Published : Sep 27, 2025, 10:40 am IST
Updated : Sep 27, 2025, 10:44 am IST
SHARE ARTICLE
Senior IPS officer Harpreet Singh Sidhu returns to Punjab
Senior IPS officer Harpreet Singh Sidhu returns to Punjab

ਪੰਜਾਬ ਸਰਕਾਰ ਵੱਲੋਂ ਸਿੱਧੂ ਨੂੰ ਦਿੱਤੀ ਜਾ ਸਕਦੀ ਹੈ ਕੋਈ ਵੱਡੀ ਜ਼ਿੰਮੇਵਾਰੀ

IPS officer Harpreet Sidhu news : ਸੀਨੀਅਰ ਆਈਪੀਐਸ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਦੀ ਅਚਾਨਕ ਪੰਜਾਬ ਵਾਪਸੀ ਹੋ ਗਈ ਹੈ।  ਹੁਣ ਚਰਚਾਵਾਂ ਇਹ ਹਨ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ  ਹਰਪ੍ਰੀਤ ਸਿੱਧੂ ਇਸ ਆਈਟੀਬੀਪੀ ਵਿਚ ਏਡੀਜੀ ਦੇ ਅਹੁਦੇ ’ਤੇ ਤਾਇਨਾਤ ਸਨ ਅਤੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਵਾਪਸ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਉਨ੍ਹਾਂ ਨੇ ਖੁਦ ਆਪਣੀ ਪੰਜਾਬ ਵਾਪਸੀ ਦੀ ਕੀਤੀ ਸੀ, ਜਿਸ ਨੂੰ ਗ੍ਰਹਿ ਮੰਤਰਲੇ ਨੇ ਮਨਜ਼ੂਰੀ ਦੇ ਦਿੱਤੀ ਹੈ। ਜਾਰੀ ਹੋਏ ਹੁਕਮਾਂ ਅਨੁਸਾਰ ਉਹ ਤੁਰੰਤ ਪ੍ਰਭਾਵ ਨਾਲ ਆਪਣੇ ਮੂਲ ਕੇਡਰਵਿਚ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਸਿੱਧੂ 1992 ਬੈਚ ਦੇ ਆਈਪੀਐਸ ਅਫ਼ਸਰ ਹਨ ਅਤੇ ਉਹ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਰਾਜਨੀਤਿਕ ਤੇ ਪ੍ਰਸ਼ਾਸਕੀ ਸਰਗਰਮੀਆਂ ਵਿੱਚ ਚਰਚਾ ਹੈ ਕਿ ਸਰਕਾਰ ਉਨ੍ਹਾਂ ਨੂੰ ਪੰਜਾਬ ਪੁਲਿਸ ਵਿੱਚ ਕੋਈ ਵੱਡੀ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਦੇ ਸਕਦੀ ਹੈ। ਇਹ ਤਾਇਨਾਤੀ ਨਾ ਸਿਰਫ਼ ਪੁਲਿਸ ਵਿਭਾਗ ਵਿੱਚ ਉਥਲ-ਪੁਥਲ ਪੈਦਾ ਕਰ ਸਕਦੀ ਹੈ, ਸਗੋਂ ਭਵਿੱਖ ਦੇ ਡੀਜੀਪੀ ਅਹੁਦੇ ਦੀ ਦੌੜ ਵਿੱਚ ਵੀ ਨਵਾਂ ਮੋੜ ਲਿਆ ਸਕਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement