ਸੌਤੇਲੇ ਬਾਪ ਨੇ ਆਪਣੀ 9 ਸਾਲਾ ਬੱਚੀ ਨਾਲ ਕੀਤਾ ਜਬਰ ਜਨਾਹ
Published : Sep 27, 2025, 9:40 pm IST
Updated : Sep 27, 2025, 9:40 pm IST
SHARE ARTICLE
Stepfather raped his 9-year-old daughter
Stepfather raped his 9-year-old daughter

ਪੁਲਿਸ ਵੱਲੋਂ ਮਾਮਲਾ ਦਰਜ, ਦੋ ਘੰਟੇ 'ਚ ਕੀਤਾ ਗ੍ਰਿਫ਼ਤਾਰ

ਸਮਰਾਲਾ: ਸਮਰਾਲਾ ਹਲਕੇ ਦੇ ਪਿੰਡ ਦੀ ਬਹੁਤ ਹੀ ਸ਼ਰਮਨਾਕ ਅਤੇ ਘਿਨਾਉਣੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ ਸੌਤੇਲੇ ਪਿਤਾ ਨੇ ਆਪਣੀ ਨਬਾਲਗ 9 ਸਾਲਾ ਧੀ ਨਾਲ ਜਬਰ ਜਨਾਹ ਕੀਤਾ ਹੈ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੀੜਤ ਲੜਕੀ ਨੇ ਹਿੰਮਤ ਕਰਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ ਅਤੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ।

ਪੁਲਿਸ ਵੱਲੋਂ ਤੁਰੰਤ ਪੀੜਤ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਗਈ। ਸਮਰਾਲਾ ਪੁਲਿਸ ਦੇ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋ ਘੰਟਿਆਂ ਵਿਚ ਮੁਲਜ਼ਮ ਸੌਤੇਲੇ ਬਾਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਬੱਚੀ ਦੀ ਮਾਂ ਨੇ ਛੇ ਮਹੀਨੇ ਪਹਿਲਾਂ ਹੀ ਦੂਸਰਾ ਵਿਆਹ ਕੀਤਾ ਸੀ।

ਐਸਐਚਓ ਸਮਰਾਲਾ ਨੇ ਦੱਸਿਆ ਕਿ ਮੁਲਜ਼ਮ ਸੌਤੇਲੇ ਬਾਪ ਦੀ ਉਮਰ 35 ਕੁ ਸਾਲ ਹੈ ਅਤੇ ਅੱਠ ਸਾਲ ਤੋਂ ਕਤਲ ਕੇਸ ਵਿੱਚੋਂ ਇਸੇ ਸਾਲ ਜੇਲ ਕੱਟ ਕੇ ਵਾਪਸ ਆ ਕੇ 6 ਮਹੀਨੇ ਪਹਿਲਾਂ ਹੀ ਉਸ ਨੇ ਵਿਆਹ ਕਰਵਾਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement