'ਆਪ' ਵਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਕੀਤੀ ਹਿਮਾਇਤ
Published : Oct 27, 2018, 6:13 pm IST
Updated : Oct 27, 2018, 6:13 pm IST
SHARE ARTICLE
AAP's support for the struggle for old pension rehabilitation
AAP's support for the struggle for old pension rehabilitation

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ...

ਚੰਡੀਗੜ੍ਹ (ਸਸਸ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ ਵਲੋਂ 1 ਜਨਵਰੀ 2004  ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਇਸ ਮੰਗ ਨੂੰ ਉਚੇਚੇ ਤੌਰ ਤੇ ਸ਼ਾਮਿਲ ਕੀਤਾ ਗਿਆ ਸੀ

ਕਿਉਂਕਿ ਪੰਜਾਬ ਦੇ 1.52 ਲੱਖ ਸਰਕਾਰੀ ਕਰਮਚਾਰੀਆਂ ਨੂੰ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਵਿਚ ਆਉਣ ਨਾਲ ਸਰਕਾਰੀ ਕਰਮਚਾਰੀਆਂ ਦਾ ਭਵਿੱਖ ਧੁੰਦਲਾ ਹੋ ਗਿਆ। ਨਵੀਂ ਪੈਨਸ਼ਨ ਸਕੀਮ ਵਿਚ ਸਰਕਾਰੀ ਮੁਲਾਜ਼ਮਾਂ ਦਾ ਸਾਰਾ ਪੈਸਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੇਅਰ ਮਾਰਕੀਟ ਵਿਚ ਲਗਾਇਆ ਜਾ ਰਿਹਾ ਹੈ। ਸ਼ੇਅਰ ਮਾਰਕੀਟ ਵਿਚ ਪੈਸੇ ਦੇ ਵਾਪਸੀ ਦੀ ਗਰੰਟੀ ਨਹੀਂ ਹੈ, ਜਿਸ ਕਾਰਨ ਸਰਕਾਰੀ ਮੁਲਾਜ਼ਮ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ

ਕਿਉਂਕਿ ਅਗਰ ਸ਼ੇਅਰ ਮਾਰਕੀਟ ਡਿਗਦੀ ਹੈ ਤਾਂ ਸਰਕਾਰੀ ਮੁਲਾਜ਼ਮ ਦਾ ਪੈਸਾ ਵੀ ਅਸੁਰੱਖਿਅਤ ਹੈ। ਕੇਂਦਰ ਤੇ ਸੂਬਾ ਸਰਕਾਰ ਦੀ ਇਸ ਗ਼ਲਤ ਨੀਤੀ ਕਾਰਨ ਹੀ ਅੱਜ ਪੰਜਾਬ ਦਾ ਸਰਕਾਰੀ ਕਰਮਚਾਰੀ ਸੜਕਾਂ ਤੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਚੀਮਾ ਨੇ ਕਿਹਾ ਕਿ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰਾਂ ਵਲੋਂ ਅਜਿਹੀਆਂ ਗ਼ਲਤ ਨੀਤੀਆਂ ਬਣਾਈਆਂ ਜਾਂਦੀਆਂ ਹਨ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।

ਜੇਕਰ ਨਵੀਂ ਪੈਨਸ਼ਨ ਸਕੀਮ ਨੂੰ ਤੁਰੰਤ ਨਾਂਹ ਬਦਲਿਆਂ ਗਿਆ ਤਾਂ ਇਹੀ ਹਾਲ ਪੰਜਾਬ ਤੇ ਦੇਸ਼ ਦੇ ਸਰਕਾਰੀ ਕਰਮਚਾਰੀਆਂ ਦਾ ਹੋਵੇਗਾ। ਨਵੀਂ ਪੈਨਸ਼ਨ ਸਕੀਮ ਦੇ ਘੇਰੇ ਵਿਚ ਆਉਂਦੇ ਸਰਕਾਰੀ ਕਰਮਚਾਰੀ ਨੂੰ ਫੈਮਲੀ ਪੈਨਸ਼ਨ, ਐਕਸਗਰੇਸੀਆ ਅਤੇ ਗਰੈਚੁਟੀ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਕੀਤਾ ਹੋਇਆ ਹੈ। ਚੀਮਾ ਨੇ ਦੱਸਿਆ ਕਿ ਮਿਤੀ 28 ਅਗਸਤ 2018 ਨੂੰ ਮੈਂਬਰ ਪਾਰਲੀਮੈਂਟਾਂ ਦੇ ਘਰਾਂ, ਦਫ਼ਤਰਾਂ ਦੇ ਬਾਹਰ ਯੂਨੀਅਨ ਵਲੋਂ ਇੱਕ ਦਿਨ ਦੀ ਭੁੱਖ ਹੜਤਾਲ ਰੱਖੀ ਜਾਵੇਗੀ

ਅਤੇ ਆਮ ਆਦੀ ਪਾਰਟੀ ਇਸ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਉਹ ਖ਼ੁਦ ਜਲੰਧਰ ਵਿਚ ਹੋਣ ਵਾਲੇ ਧਰਨੇ ਵਿਚ ਸ਼ਮੂਲੀਅਤ ਕਰਨਗੇ। ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਐਮਪੀਜ ਵਲੋਂ ਸਮੇਂ ਸਮੇਂ ਤੇ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੀ ਮੰਗ ਨੂੰ ਸਮੇਂ ਸਮੇਂ ਸਿਰ ਉਠਾਇਆ ਜਾਂਦਾ ਰਿਹਾ ਹੈ। ਆਮ ਆਦਮੀ ਪਾਰਟੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਅਤੇ ਗਵਰਨਰ ਪੰਜਾਬ ਕੋਲ ਇਹ ਮੁੱਦਾ ਉਠਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement