''ਐਮ.ਐਸ.ਪੀ ਤੋਂ ਘੱਟ ਮੁੱਲ ਕਿਸਾਨਾਂ ਨੂੰ ਦੇਣ ਵਾਲੇ ਆੜ੍ਹਤੀਆਂ ਵਿਰੁੱਧ ਹੋਵੇਗੀ ਕਾਰਵਾਈ''
Published : Oct 27, 2018, 7:35 pm IST
Updated : Oct 27, 2018, 7:35 pm IST
SHARE ARTICLE
"Action will be taken against bearers giving lesser value MSP to farmers"

ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਤੈਅ ਐਮ.ਐਸ.ਪੀ ਤੋਂ ਘੱਟ ਮੁੱਲ ਦੇਣ ਵਾਲੇ ਆੜ੍ਹਤੀਆਂ...

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਤੈਅ ਐਮ.ਐਸ.ਪੀ ਤੋਂ ਘੱਟ ਮੁੱਲ ਦੇਣ ਵਾਲੇ ਆੜ੍ਹਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਕਤ ਪ੍ਰਗਟਾਵਾ ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਇੱਥੇ ਜਾਰੀ ਬਿਆਨ ਵਿਚ ਕੀਤਾ। 

ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਐਗਰੀਕਲਚਰ ਪਰਡਿਊਸ ਮਾਰਕਿਟ ਰੂਲਜ਼ ਐਕਟ 1962 ਅਨੁਸਾਰ ਰਾਜ ਦੇ ਸਾਰੇ ਆੜ੍ਹਤੀਆਂ ਵਲੋਂ ਜਿਣਸਾਂ ਦੀ ਖ੍ਰੀਦ ਸਬੰਧੀ ਪੇਸ਼ ਕੀਤੇ ਗਏ ਬਿੱਲ ਦੇ ਬਦਲੇ ਵਿਚ ਰਾਜ ਸਰਕਾਰ ਵਲੋਂ ਬਿੱਲ ਪੇਸ਼ ਕੀਤੇ ਜਾਣ ਦੇ 48 ਘੰਟਿਆਂ ਵਿਚ ਹੀ ਆੜ੍ਹਤੀਆਂ ਦੇ ਖਾਤਿਆਂ ਵਿਚ ਬਣਦੀ ਰਕਮ ਟਰਾਂਸਫਰ ਕਰ ਦਿਤੀ ਜਾਂਦੀ ਹੈ ਅਤੇ ਅੱਗੇ ਆੜ੍ਹਤੀਆਂ ਨੇ ਕਿਸਾਨਾਂ ਨੂੰ ਅਕਾਂਊਟ ਪੇਅ ਚੈਕ ਰਾਹੀਂ ਵੇਚੀ ਗਈ ਜਿਣਸ ਦੀ ਅਦਾਇਗੀ ਕਰਨੀ ਹੁੰਦੀ ਹੈ। 

ਸ੍ਰੀ ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜ ਦੇ ਕੁਝ ਆੜ੍ਹਤੀਆਂ ਕਿਸਾਨਾਂ ਨੂੰ ਝੋਨੇ ਦੀ ਖ੍ਰੀਦ ਸਬੰਧੀ ਦਿਤੀ ਜਾਣ ਵਾਲੀ ਰਾਸ਼ੀ ਅਕਾਂਊਟ ਪੇਅ ਚੈੱਕ ਰਾਹੀਂ ਨਾ ਦੇ ਕੇ ਸਗੋਂ ਨਕਦ ਦੇ ਰਹੇ ਹਨ ਜੋ ਕਿ ਨਿਯਮਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਆੜ੍ਹਤੀ ਸਰਕਾਰ ਵਲੋਂ ਤੈਅ ਘੱਟੋਂ-ਘੱਟ ਖ੍ਰੀਦ ਮੁੱਲ (ਐਮ.ਐਸ.ਪੀ) ਵੀ ਕਿਸਾਨਾਂ ਨੂੰ ਨਹੀਂ ਦੇ ਰਹੇ ਅਤੇ ਮਨਮਰਜੀ ਦੀ ਕੀਮਤ ਅਦਾ ਕੀਤੀ ਜਾ ਰਹੀ ਹੈ। 

ਸ੍ਰੀ ਆਸ਼ੂ ਨੇ ਇਸ ਕਾਰਵਾਈ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਕਿਸਾਨਾਂ ਨਾਲ ਕਿਸੇ ਕਿਸਮ ਦੀ ਠੱਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਿਣਸ ਦਾ ਪੂਰਾ ਭਾਅ ਦੁਆਇਆ ਜਾਵੇਗਾ ਅਤੇ ਉਨ੍ਹਾਂ ਇਸ ਕਾਰਵਾਈ ਵਿਚ ਲੱਗੇ ਆੜ੍ਹਤੀਆਂ ਨੂੰ ਵੀ ਇਹ ਠੱਗੀ ਬੰਦ ਕਰਨ ਦੀ ਚਿਤਾਵਨੀ ਦਿਤੀ। ਕੈਬਨਿਟ ਮੰਤਰੀ ਨੇ ਖ੍ਰੀਦ ਕਾਰਜ ਵਿਚ ਲੱਗੇ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿਤਾ

ਕਿ ਉਹ ਕਿਸਾਨਾਂ ਨੂੰ ਤੈਅ ਨਿਯਮਾਂ ਅਨੁਸਾਰ ਵੇਚੀ ਗਈ ਜਿਣਸ ਦੀ ਅਦਾਇਗੀ ਸਮੇਂ ਸਿਰ ਅਤੇ ਸਰਕਾਰ ਵਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ)  ਅਨੁਸਾਰ ਅਕਾਂਉੂਟ ਪੇਅ ਚੈਕ ਰਾਹੀਂ ਕਰਵਾਉਣ। ਪੰਜਾਬ ਵਿਚ 26 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 7030525 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 9075.09 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 6970230 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 60295 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵਲੋਂ 2374517 ਟਨ, ਮਾਰਕਫੈੱਡ ਵਲੋਂ 1636181 ਟਨ ਅਤੇ ਪਨਸੱਪ ਵਲੋਂ 1391577 ਟਨ ਝੋਨਾ ਖ਼ਰੀਦਿਆ ਗਿਆ ਹੈ

ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 711369 ਟਨ ਅਤੇ 727945 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ ਵੀ 128641 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement