ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 82000 ਨੌਕਰੀਆਂ ਦੇਣ ਜਾ ਰਹੀ ਹੈ ਕੈਪਟਨ ਸਰਕਾਰ
Published : Oct 27, 2018, 3:40 pm IST
Updated : Oct 27, 2018, 3:40 pm IST
SHARE ARTICLE
Good news for the youth of Punjab, government going to give 82000 bumper jobs
Good news for the youth of Punjab, government going to give 82000 bumper jobs

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ 12 ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੋਜ਼ਗਾਰ...

ਚੰਡੀਗੜ੍ਹ (ਪੀਟੀਆਈ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ 12 ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਤਿਆਰੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਮੇਲਿਆਂ ਵਿਚ ਨੌਜਵਾਨਾਂ ਲਈ ਨਿਜੀ ਖੇਤਰ ਵਿਚ 82000 ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।

Rozgar SchemeRozgar Schemeਮੁੱਖ ਮੰਤਰੀ ਨੇ ਤੇਲ ਅਵੀਵ ਵਿਚ ਵੀਰਵਾਰ ਸ਼ਾਮ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦੀ ਲੜੀ ਦੇ ਤੌਰ ‘ਤੇ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਤਿਆਰੀਆਂ ਦੀ ਤਰੱਕੀ ਸਬੰਧੀ ਜਾਣਕਾਰੀ ਦਿਤੀ। ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਰੋਜ਼ਗਾਰ ਦਫਤਰਾਂ ਵਿਚ ਨੌਜਵਾਨਾਂ ਨੂੰ ਜ਼ਿਆਦਾ ਤੋਂ ਜਿਆਦਾ ਮਦਦ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿਤੇ।

ਉਨ੍ਹਾਂ ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ ਇਸ ਉਦੇਸ਼ ਲਈ 24 ਘੰਟੇ ਹੈਲਪਲਾਈਨ ਸ਼ੁਰੂ ਕਰਨ ਦੀ ਵਿਵਸਥਾ ਕਰਨ ਨੂੰ ਵੀ ਕਿਹਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਦੇਸ਼ਾਂ ਵਿਚ ਰੋਜ਼ਗਾਰ ਸੇਲ ਸਥਾਪਿਤ ਕਰਨ ਦੇ ਨਾਲ-ਨਾਲ ਮੁਕਾਬਲੇ ਵਾਲੀਆਂ ਵੱਖਰੀਆਂ ਸਰਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਕੌਸ਼ਲ ਦੇਣ ਵਾਲੀਆਂ ਰੋਜ਼ਗਾਰ ਏਜੰਸੀਆਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਸੰਭਾਵਨਾ ਦੀ ਭਾਲ ਕਰਨ ਦੇ ਵੀ ਹੁਕਮ ਜਾਰੀ ਕੀਤੇ।

 ਮੁੱਖ ਮੰਤਰੀ ਨੇ 4.13 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਨਵਾਂ ਕੰਮ-ਕਾਜ ਸ਼ੁਰੂ ਕਰਨ ਲਈ ਕਰਜਾ ਦਿਵਾਉਣ ਵਿਚ ਸਹਿਯੋਗ ਕਰਨ ‘ਤੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ ਸ਼ਾਬਾਸ਼ੀ ਦਿਤੀ। ਵਿਭਾਗ ਦੇ ਕਮਿਸ਼ਨਰ ਰਾਹੁਲ ਤਿਵਾਰੀ ਨੇ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਰੋਜ਼ਗਾਰ ਅਫ਼ਸਰਾਂ ਅਤੇ ਸਮਰਪਿਤ ਕਾਉਂਸਲਰਾਂ ਦੁਆਰਾ ਚਲਾਏ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement