
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ ਵਾਤਾਵਰਣ ਪੱਖੀ ਹੋ ਕੇ ਮਨਾਉਣਗੇ ਅਤੇ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖ਼ੁਸ਼ਹਾਲੀ ਲਿਆਵੇਗਾ। ਉਨ੍ਹਾਂ ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਨੂੰ ਰੋਕਣ ਦੀ ਵੀ ਅਪੀਲ ਕੀਤੀ।
ਦੀਵਾਲੀ ਦੀ ਪੂਰਵ ਸੰਧਿਆ 'ਤੇ ਅਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿਤਾ। ਉਨ੍ਹਾਂ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਵੀ ਪ੍ਰੇਰਿਆ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਤੋਂ ਜਾਂ ਅਸੀਂ ਅਪਣੇ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ਼ ਸੁਥਰਾ ਤੇ ਸੁੱਧ ਵਾਤਾਵਰਣ ਸਿਰਜ ਸਕੀਏ।