Advertisement
  ਖ਼ਬਰਾਂ   ਪੰਜਾਬ  27 Oct 2020  ਕੁਰਸੀ ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ ਬਾਦਲ : ਹਰਪਾਲ ਚੀਮਾ

ਕੁਰਸੀ ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ ਬਾਦਲ : ਹਰਪਾਲ ਚੀਮਾ

ਏਜੰਸੀ
Published Oct 27, 2020, 1:22 am IST
Updated Oct 27, 2020, 1:22 am IST
ਕੁਰਸੀ ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ ਬਾਦਲ : ਹਰਪਾਲ ਚੀਮਾ
image
 image

ਚੰਡੀਗੜ੍ਹ, 26 ਅਕਤੂਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਵਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤਕ ਮੋਦੀ ਸਰਕਾਰ 'ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਵਾਰ ਨੇ ਪਹਿਲਾਂ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ 'ਚ ਸੁਖਬੀਰ ਸਿੰਘ ਬਾਦਲ ਅਤੇ ਫਿਰ ਮੋਦੀ ਸਰਕਾਰ 'ਚ ਹਰਸਿਮਰਤ ਕੌਰ ਬਾਦਲ ਦੀ ਕੁਰਸੀ (ਮੰਤਰੀ ਅਹੁਦੇ) ਲਈ ਭਾਜਪਾ ਨਾਲ ਰਲ ਕੇ ਸੰਘੀ ਢਾਂਚੇ ਦੀ ਸੰਘੀ ਘੁੱਟਦੇ ਰਹੇ ਹਨ।  ਚੀਮਾ ਨੇ ਕਿਹਾ ਕਿ ਸੰਘੀ ਢਾਂਚੇ, ਪੰਥ ਅਤੇ ਪੰਜਾਬ ਲਈ ਅਸੂਲਾਂ-ਸਿਧਾਂਤਾਂ ਦੀ ਲੜਾਈ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਲ ਨੂੰ ਬਾਦਲਾਂ ਦੇ ਟੱਬਰ ਨੇ ਬਹੁਤ ਪਹਿਲਾਂ ਭੋਗ ਪਾ ਦਿਤਾ ਸੀ, ਅੱਜ ਬਾਦਲ ਐਂਡ ਕੰਪਨੀ ਸਿਰਫ਼ ਅਤੇ ਸਿਰਫ਼ ਅਪਣੇ ਨਿੱਜੀ ਸਵਾਰਥਾਂ 'ਤੇ ਕੇਂਦਰਿਤ ਹੈ।


ਚੀਮਾ ਨੇ ਕਿਹਾ ਕਿ ਬਾਦਲ ਜਦ-ਜਦ ਵੀ ਸੂਬਾ ਜਾਂ ਕੇਂਦਰ ਦੀ ਸੱਤਾ 'ਚ ਰਹੇ ਹਨ, ਉਦੋਂ ਇਨ੍ਹਾਂ (ਬਾਦਲਾਂ) ਨੂੰ ਸੰਘੀ ਢਾਂਚੇ ਤਹਿਤ ਪੰਜਾਬ ਦੇ ਅਧਿਕਾਰ, ਪੰਥ, ਪੰਜਾਬ ਦੇ ਪਾਣੀ ਅਤੇ ਪੰਜਾਬੀਅਤ ਕਿਉਂ ਨਹੀਂ ਯਾਦ ਆਈ। ਇਸ ਲਈ ਅੱਜ ਸੱਤਾ 'ਚੋਂ ਬਾਹਰ ਹੋ ਕੇ ਇਹ ਸੰਘੀ ਢਾਂਚੇ ਦੀ ਗੱਲ ਵੀ ਕਰਨ ਦਾ ਹੱਕ ਨਹੀਂ ਰਖਦੇ।
ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗੱਲਾਂ ਬਾਦਲ ਪੰਜਾਬ ਜਾਂ ਪੰਜਾਬੀਆਂ ਨੂੰ ਬਚਾਉਣ ਲਈ ਨਹੀਂ, ਸਗੋਂ ਕਿਸੇ ਨਾ ਕਿਸੇ ਤਰਾਂ ਬਾਦਲ ਪਰਵਾਰ ਦੀ ਹੋਂਦ ਬਚਾਉਣ ਲਈ ਤਰਲੋਮੱਛੀ ਹਨ।

Advertisement
Advertisement

 

Advertisement
Advertisement