ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਹਰ ਵਰਗ ਨੂੰ ਹੋਵੇਗਾ ਫਾਇਦਾ
ਚੰਡੀਗੜ੍ਹ : (ਹਰਦੀਪ ਸਿੰਘ ਭੋਗਲ)- ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਚੰਡੀਗੜ੍ਹ ਵਿਖੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ ਸਰਕਾਰ ਵਲੋਂ ਲਿਆਂਦੇ ਗਏ ਬਿੱਲਾਂ ਨਾਲ ਜਿੱਥੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ, ਉੱਥੇ ਹੀ ਕਮਜ਼ੋਰ ਵਰਗਾਂ ਨੂੰ ਵੀ ਇਸ ਨਾਲ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਭੂਮੀਹੀਣ ਮਜ਼ਦੂਰਾਂ ਦਾ ਕਰਜ਼ਾ ਜਲਦੀ ਹੀ ਮਾਫ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਬੋਲਦਿਆਂ ਚੱਬੇਵਾਲ ਨੇ ਕਿਹਾ ਕਿ ਇਸ ਸਕੀਮ ਨਾਲ ਦੋ ਲੱਖ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ।
Pic
ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਹੁਣ ਪੰਜਾਬ ਦੇ ਲੋਕ ਪਿੰਡਾਂ ਵਿਚ ਨਹੀਂ ਵੜਨ ਦੇ ਰਹੇ ਤੇ ਬੀਜੇਪੀ ਵਾਲੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਬਹਾਨਾ ਬਣਾਕੇ ਪਿੰਡਾਂ ਦੇ ਦਲਿਤ ਲੋਕਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਪੰਜਾਬ ਦੇ ਦਲਿਤ ਵੀ ਇਨ੍ਹਾਂ ਨੂੰ ਮੂੰਹ ਨਹੀਂ ਲਾ ਰਹੇ । ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡ ਦੀ ਕੋਈ ਵੀ ਸਮੱਸਿਆ ਨਹੀਂ ਹੈ । ਇਸ ਲਈ ਸਕਾਲਰਸਿਪ ਫੰਡ ਦੇ ਪੇਸੇ ਸਰਕਾਰ ਨੇ ਪਹਿਲਾਂ ਹੀ ਪੂਰੇ ਕਰ ਲਏ ਹਨ ।
Raj kumer
ਜਿਸ ਨਾਲ ਦਲਿਤ ਵਿਦਿਆਰਥੀਆਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੇਂਦਰ ਵੱਲ ਦੇਸ਼ ਦਾ 3000 ਕਰੋੜ ਦਾ ਬਕਾਇਆ ਖੜਾ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਦਲਿਤ ਵਿਦਿਆਰਥੀਆਂ ਦੇ 1500 ਕਰੋੜ ਜਾਰੀ ਕਰਨ । ਧਰਮਸੋਤ ਤੇ ਲੱਗੇ ਪੋਸਟ ਮੈਟ੍ਰਿਕ ਸਕੀਮ ਦੇ ਘਪਲੇ ਦੇ ਦੋਸ਼ਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਧਰਮਸੋਤ ਨੂੰ ਮੁੱਖ ਮੰਤਰੀ ਵੱਲੋਂ ਕਲੀਨ ਚਿੱਟ ਮਿਲ ਚੁੱਕੀ ਹੈ