ਕੋਵਿਡ-19 ਵੈਕਸੀਨ ਜਲਦ ਆਉਣ ਦੀ ਉਮੀਦ : ਬਲਬੀਰ ਸਿੰਘ ਸਿੱਧੂ
Published : Oct 27, 2020, 1:16 am IST
Updated : Oct 27, 2020, 1:16 am IST
SHARE ARTICLE
image
image

ਕੋਵਿਡ-19 ਵੈਕਸੀਨ ਜਲਦ ਆਉਣ ਦੀ ਉਮੀਦ : ਬਲਬੀਰ ਸਿੰਘ ਸਿੱਧੂ

ਕੋਵਿਡ-19 ਵੈਕਸੀਨ ਲਈ ਡਾਟਾ ਇੱਕਠਾ ਕਰਨ ਅਤੇ ਅਪਲੋਡ ਕਰਨ ਸਬੰਧੀ ਕੀਤੀ ਜਾ ਰਹੀ ਹੈ ਨਿਗਰਾਨੀ

ਚੰਡੀਗੜ੍ਹ, 26 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸੂਬਾ ਪਧਰੀ ਸੰਚਾਲਨ ਕਮੇਟੀ ਤੇਜ਼ੀ ਨਾਲ ਕੋਵਿਡ-19 ਵੈਕਸੀਨ ਲਈ ਡਿਜੀਟਲ ਪਲੇਟਫ਼ਾਰਮ 'ਤੇ ਅੰਕੜੇ ਇਕੱਤਰ ਕਰਨ ਅਤੇ ਅਪਲੋਡ ਕਰਨ ਸਬੰਧੀ ਗਤੀਵਿਧੀਆਂ ਦੀ ਨਿਗਰਾਨੀ ਕਰ ਰਹੀ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸੂਬਿਆਂ ਅਤੇ ਯੂ.ਟੀ. ਨੂੰ ਹੈਲਥ ਕੇਅਰ ਵਰਕਰਾਂ ਦਾ ਡਾਟਾਬੇਸ ਤਿਆਰ ਕਰਨ ਅਤੇ ਇਸ ਨੂੰ ਮੰਤਰਾਲੇ ਵਿਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਕੇਂਦਰੀ ਅਦਾਰੇ ਵੱਖਰੇ ਤੌਰ 'ਤੇ ਲਾਈਨ ਲਿਸਟਿੰਗ ਜਮ੍ਹਾਂ ਕਰਵਾਉਣਗੇ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਜ਼ੋਰਾਂ 'ਤੇ ਹੈ। ਕੋਵਿਡ-19 ਵੈਕਸੀਨ ਜਲਦ ਆਉਣ ਦੀ ਉਦੀਮ ਜਤਾਉਂਦਿਆਂ ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਇਸ ਸਬੰਧੀ ਸ਼ੁਰੂਆਤੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਉਪਲਬਧ ਹੋਣ 'ਤੇ ਇਸ ਨੂੰ ਜਲਦ ਜਾਰੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ 450 ਤੋਂ ਵੱਧ ਭਾਗੀਦਾਰਾਂ ਨੂੰ ਡਾਟਾ ਜਮ੍ਹਾ ਕਰਨ, ਜ਼ਰੂਰੀ ਫ਼ਾਰਮੈਟ ਸੇਵਿੰਗ, ਸੰਗ੍ਰਹਿ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਡਾਟਾ ਅਪਲੋਡ ਕਰਨ ਸਬੰਧੀ ਸਿਖਲਾਈ ਦਿਤੀ ਗਈ ਹੈ। ਆਈ.ਐਮ.ਏ, ਐਨ.ਈ.ਈ.ਐਮ.ਏ., ਆਈ.ਡੀ.ਏ. ਵਰਗੀਆਂ ਡਾਕਟਰਾਂ ਦੀਆਂ ਪੇਸ਼ੇਵਰ ਸੰਸਥਾਵਾਂ ਨੂੰ ਵੀ ਨਿਰਧਾਰਤ ਫਾਰਮੈਟ ਵਿਚ ਅੰਕੜੇ ਸਾਂਝੇ ਕਰਨ ਲਈ ਕਿਹਾ ਗਿਆ ਹੈ। ਸਾਰੇ ਜ਼ਿਲ੍ਹਿਆਂ ਨੂੰ ਡਾਟਾ ਜਮ੍ਹਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਅਤੇ ਜ਼ਰੂਰੀ ਟੈਂਪਲੇਟ ਵੀ ਜਾਰੀ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement