ਪੰਜਾਬ ਦੀ ਆਰਥਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਫ਼ੂਡ ਪ੍ਰਾਸੈਸਿੰਗ ਉਦਯੋਗ : ਸੋਨੀ
Published : Oct 27, 2020, 10:50 pm IST
Updated : Oct 27, 2020, 10:50 pm IST
SHARE ARTICLE
image
image

ਪੰਜਾਬ ਫ਼ੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ

ਚੰਡੀਗੜ੍ਹ, 27 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਫ਼ੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫ਼ੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ ਉਸ ਵਲੋਂ ਉਗਾਈ ਗਈ ਫ਼ਸਲ ਨੂੰ ਵਾਜਬ ਮੁੱਲ 'ਤੇ ਖ਼ਰੀਦ ਕਰ ਲਈ ਜਾਵੇਗੀ।

imageimage


ਸ਼੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫ਼ੂਡ ਪ੍ਰਾਸੈਸਿੰਗ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ 'ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਫੂਡ ਪ੍ਰਾਸੈਸਿੰਗ ਖੇਤਰ ਹੀ ਕਿਸਾਨਾਂ ਲਈ ਸੱਭ ਤੋਂ ਵੱਧ ਲਾਭਦਾਇਕ ਖੇਤਰ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵਲੋਂ ਇਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ 'ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਬੋਲਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੋ ਫ਼ੂਡ ਪ੍ਰਾਸੈਸਿੰਗ ਵਿਭਾਗ ਵਲੋਂ ਪੂਰੇ ਸੂਬੇ ਵਿਚ ਵਨ ਡਿਸਟ੍ਰਿਕਟ ਵਨ ਪ੍ਰੋਡੱਕਟ ਸਕੀਮ ਤਹਿਤ ਸਰਵੇ ਕਰਵਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਇਸ ਮੌਕੇ ਸ਼ਾਹਕੋਟ ਏਰੀਏ ਵਿਚ ਖ਼ਰਬੂਜੇ ਦੀ ਫ਼ਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿਚ ਕੰਮ ਕਰਨ ਲਈ ਵੀ ਕਿਹਾ।


ਇਸ ਮੌਕੇ ਵਧੀਕ ਮੁੱਖ ਸਕੱਤਰ ਸ਼੍ਰੀ ਅਨਿਰੁੱਧ ਤਿਵਾੜੀ, ਡਾਇਰੈਕਟਰ ਫੂਡ ਪ੍ਰਾਸੈਸਿੰਗ ਸ਼੍ਰੀ ਮਨਜੀਤ ਸਿੰਘ ਬਰਾੜ, ਕਮੇਟੀ ਮੈਂਬਰ ਭਵਦੀਪ ਸਰਦਾਨਾ, ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ, ਸ਼੍ਰੀ ਅਜੈ ਕੁਮਾਰ, ਨਰਿੰਦਰ ਗੋਇਲ, ਸ਼੍ਰੀ ਵਿਜੇ ਗਰਗ ਆਦਿ ਨੇ ਵੀ ਅਪਣੇ ਵਿਚਾਰ ਰੱਖੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement