ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ: ਸੋਨੀ
Published : Oct 27, 2020, 5:52 pm IST
Updated : Oct 27, 2020, 5:52 pm IST
SHARE ARTICLE
Om Prakash Soni and Others
Om Prakash Soni and Others

ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ  

ਚੰਡੀਗੜ੍ਹ: ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਕਤ ਪ੍ਰਗਟਾਵਾ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸੋਨੀ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਨੂੰ ਉਦੋਂ ਹੋਰ ਜ਼ਿਆਦਾ ਉਤਸ਼ਾਹਿਤ ਹੋਵੇਗਾ ਜਦੋਂ ਉਸਨੂੰ ਇਹ ਭਰੋਸਾ ਹੋਵੇਗਾ ਕਿ ਉਸ ਵੱਲੋਂ ਉਗਾਈ ਗਈ ਫ਼ਸਲ ਨੂੰ ਵਾਜਬ ਮੁੱਲ `ਤੇ ਖ਼ਰੀਦ ਕਰ ਲਈ ਜਾਵੇਗੀ। 

OP Soni OP Soni

ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫੂਡ ਪ੍ਰਾਸੈਸਿੰਗ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ `ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲ ਸਕੇ।ਉਨ੍ਹਾਂ ਕਿਹਾ ਕਿ ਫੂਡ ਪ੍ਰਾਸੈਸਿੰਗ ਖੇਤਰ ਹੀ ਕਿਸਾਨਾਂ ਲਈ ਸਭ ਤੋਂ ਵੱਧ ਲਾਭਦਾਇਕ ਖੇਤਰ ਸਾਬਿਤ ਹੋ ਸਕਦਾ ਹੈ।

Om Prakash Soni and Others Om Prakash Soni and Others

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਵੱਲੋਂ ਇੱਕ ਐਡਵਾਇਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲ ਚੱਕਰ `ਚੋਂ ਕੱਢ ਕੇ ਲਾਹੇਵੰਦ ਖੇਤੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਬੋਲਦਿਆਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੋ ਫੂਡ ਪ੍ਰਾਸੈਸਿੰਗ ਵਿਭਾਗ ਵੱਲੋਂ ਪੂਰੇ ਸੂਬੇ ਵਿੱਚ ਵਨ ਡਿਸਟ੍ਰਿਕਟ ਵਨ ਪ੍ਰੋਡੱਕਟ ਸਕੀਮ ਤਹਿਤ ਸਰਵੇ ਕਰਵਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ।

Punjab GovtPunjab Govt

ਉਨ੍ਹਾਂ ਇਸ ਮੌਕੇ ਸ਼ਾਹਕੋਟ ਏਰੀਏ ਵਿੱਚ ਖ਼ਰਬੂਜੇ ਦੀ ਫ਼ਸਲ ਨੂੰ ਹੋਰ ਲਾਹੇਵੰਦ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਵੀ ਕਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਸਨਅਤਾਂ ਵਿੱਚ ਵਧੀਆ ਤਾਲਮੇਲ ਸਥਾਪਤ ਕਰਵਾਇਆ ਜਾਵੇ ਜਿਸ ਨਾਲ ਕਿਸਾਨਾਂ ਅਤੇ ਫੂਡ ਪ੍ਰਾਸੈਸਿੰਗ ਇੰਡਸਟਰੀ ਨੂੰ ਲਾਭ ਹੋ ਸਕੇ।

Om Prakash Soni and Others Om Prakash Soni and Others

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਕਿਸਾਨੀ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਸੂਬੇ ਦੀ ਮਿੱਟੀ,ਪਾਣੀ, ਹਵਾ ਦਾ ਵੀ ਧਿਆਨ ਰੱਖਣਾ ਹੈ। ਡਾਇਰੈਕਟਰ ਫੂਡ ਪ੍ਰਾਸੈਸਿੰਗ  ਮਨਜੀਤ ਸਿੰਘ ਬਰਾੜ ਨੇ ਇਸ ਮੌਕੇ ਕਮੇਟੀ ਮੈਂਬਰ ਸਾਹਿਬਾਨ ਨੂੰ ਸਰਕਾਰ ਵੱਲੋਂ ਫੂਡ ਪ੍ਰਾਸੈਸਿੰਗ ਦੇ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਨ ਡਿਸਟ੍ਰਿਕਟ ਵਨ ਪੋ੍ਰਡੱਕਟ ਸਕੀਮ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ।

OP Soni OP Soni

 ਇਸ ਮੌਕੇ ਕਮੇਟੀ ਮੈਂਬਰ ਭਵਦੀਪ ਸਰਦਾਨਾ ਵੱਲੋਂ ਸੁਝਾਅ ਦਿੱਤੇ ਗਏ ਕਿ ਸੂਬੇ ਦੇ ਜਿੰਨੇ ਵੀ ਬਰਾਂਡ ਹਨ, ਉਨ੍ਹਾਂ ਲਈ ਇੱਕ ਆਈ.ਐਸ.ਆਈ ਵਰਗਾ ਮਾਰਕਾ ਸਥਾਪਤ ਕੀਤਾ ਜਾਵੇ ਜੋ ਕਿ ਉਤਪਾਦ ਦੀ ਗੁਣਵੱਤਾ ਦੀ ਭਰੋਸੇਯੋਗਤਾ ਦੇ ਨਾਲ ਨਾਲ ਪੰਜਾਬ ਦਾ ਉਤਪਾਦ ਹੋਣ ਸਬੰਧੀ ਪਹਿਚਾਣ ਕਰਵਾਉਂਦਾ ਹੋਵੇ।ਲੈਂਡ ਬੈਂਕ ਬਾਰੇ ਵੱਧ ਤੋਂ ਵੱਧ ਪ੍ਰਚਾਰ ਦੀ ਮੰਗ ਕਰਦਿਆਂ ਕਮੇਟੀ ਮੈਂਬਰ ਨੇ ਕਿਹਾ ਕਿ ਹਰ ਤਰ੍ਹਾਂ ਦੀ ਸਨਅਤ ਨੂੰ ਪਾਣੀ ਦੀ ਬਹੁਤ ਲੋੜ ਹੁੰਦੀ ਹੈ, ਇਸ ਲਈ ਉਦਯੋਗਾਂ ਵਿੱਚ ਪਾਣੀ ਦੀ ਵਰਤੋਂ ਸਬੰਧੀ ਨੀਤੀ ਨੂੰ ਜਲਦ ਤੋਂ ਜਲਦ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਇੱਕ ਪੰਜਾਬ ਰਾਜ ਦੀ ਕੁਆਲਟੀ ਕੰਟਰੋਲ ਸੰਸਥਾ ਬਣਾਉਣ ਦੀ ਵੀ ਤਜਵੀਜ਼ ਪੇਸ਼ ਕੀਤੀ ਗਈ ਜੋ ਕਿ ਪੰਜਾਬ ਰਾਜ ਵਿੱਚ ਤਿਆਰ ਹੋਣ ਵਾਲੇ ਫੂਡ ਪ੍ਰਾਸੈਸਿੰਗ ਅਧੀਨ ਆਉਣ ਵਾਲੇ ਹਰ ਤਰ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਨੂੰ ਤਸਦੀਕ ਕਰਦੀ ਹੋਵੇ। ਕਮੇਟੀ ਮੈਂਬਰ ਡਾ. ਏ.ਆਰ. ਸ਼ਰਮਾ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਕੋਵਿਡ ਕਾਰਨ ਪ੍ਰੋਸੈਸਡ ਫੂਡ ਦੀ ਮੰਗ ਬਹੁਤ ਵਧੀ ਹੈ, ਇਸਨੂੰ ਵੇਖਦੇ ਹੋਏ ਸਾਨੂੰ ਇਸ ਖੇਤਰ ਵਿੱਚ ਨਿਵੇਸ਼ ਨੂੰ ਹੋਰ ਉਤਸ਼ਾਹਤ ਕਰਨਾ ਚਾਹੀਦਾ ਹੈ।

Punjab Punjab

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਨੂੰ ਖਾਣ ਵਾਲੇ ਤੇਲ ਬੀਜ ਫ਼ਸਲਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਜੋ ਕਿ ਬਹੁਤ ਹੀ ਲਾਭਕਾਰੀ ਸਿੱਧ ਹੋਵੇਗਾ ਕਿਉਂ ਕਿ ਇਸ ਸਮੇਂ ਦੇਸ਼ ਵਿੱਚ ਸਭ ਤੋਂ ਜ਼ਿਆਦਾ ਜੇਕਰ ਕੋਈ ਖਾਣ ਵਾਲੀ ਚੀਜ਼ ਵਿਦੇਸ਼ ਤੋਂ ਦਰਾਮਦ ਕੀਤੀ ਜਾ ਰਹੀ ਹੈ ਤਾਂ ਉਹ ਖਾਣ ਵਾਲਾ ਤੇਲ ਹੈ।ਉਨ੍ਹਾਂ ਕਿਹਾ ਕਿ ਸਾਨੂੰ ਇਸ ਖੇਤਰ ਵਿੱਚ ਖੋਜ ਤੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। 

ਕਮੇਟੀ ਮੈਂਬਰ ਅਜੈ ਕੁਮਾਰ ਨੇ ਕਿਹਾ ਕਿ ਉਦਯੋਗਾਂ ਨੂੰ ਇਨਸੈਂਟਿਵ ਨਹੀਂ ਮਿਲ ਰਹੇ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਹੋਰ ਧਿਆਨ ਦੇਣ ਦੀ ਲੋੜ ਹੈ। ਕਮੇਟੀ ਮੈਂਬਰ ਨਰਿੰਦਰ ਗੋਇਲ ਨੇ ਕਿਹਾ ਕਿ ਕਿਸਾਨ ਫ਼ਸਲੀ ਵਿਭਿੰਨਤਾ ਉਦੋਂ ਹੀ ਅਪਣਾਉਣਗੇ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਹੋਵੇਗਾ ਕਿ ਸਰਕਾਰ ਵੱਲੋਂ ਇਨਸੈਂਟਿਵ ਲਾਜ਼ਮੀ ਤੌਰ `ਤੇ ਮਿਲੇਗਾ। ਵਿਜੇ ਗਰਗ ਨੇ ਮੰਗ ਕੀਤੀ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਫੂਡ ਪਾਰਕ ਜਾਂ ਫੋਕਲ ਪੁਆਇੰਟ ਨਹੀਂ ਹਨ ਤਾਂ ਉੱਥੇ ਛੋਟੇ ਫੂਡ ਪਾਰਕ ਜ਼ਰੂਰ ਸਥਾਪਤ ਕੀਤੇ ਜਾਣ ਤਾਂ ਜੋ ਨਿਵੇਸ਼ ਦੇ ਇਛੁੱਕ ਨਿਵੇਸ਼ਕਾਂ ਨੂੰ ਜ਼ਮੀਨ ਮਿਲ ਸਕੇ।

Captain Amrinder Singh Captain Amrinder Singh

ਕਮੇਟੀ ਮੈਂਬਰ ਪਿਆਰਾ ਲਾਲ ਸੇਠ ਨੇ ਅੰਮ੍ਰਿਤਸਰ ਵਿੱਚ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਅਤੇ ਅੰਮ੍ਰਿਤਸਰ ਏਅਰਪੋਰਟ `ਤੇ ਸਥਿਤ ਕੋਲਡ ਸਟੋਰ ਨੂੰ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਗੁਜਰਾਤ ਦੀ ਤਰਜ `ਤੇ ਕੋਆਪਰੇਟਿਵ ਸੋਸਾਇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਛੋਟੇ ਛੋਟੇ ਉਦਯੋਗ ਇਕਮੁੱਠ ਹੋ ਕੇ ਤਰੱਕੀ ਕਰ ਸਕਣ।

ਕਮੇਟੀ ਮੈਂਬਰਾਂ ਦੇ ਵਿਚਾਰਾਂ ਨਾਲ ਸਹਿਮਤ ਹੁੰਦਿਆਂ ਸੋਨੀ ਨੇ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਲਾਗੂ ਕਰਵਾਉਣ ਲਈ ਜਲਦ ਹੀ ਉਹ ਮੁੱਖ ਮੰਤਰੀ ਜੀ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖ਼ਰਚ ਅਭਿਨਵ ਤ੍ਰਿਖਾ ਅਤੇ ਖੇਤੀਬਾੜੀ ਵਿਭਾਗ, ਇਨਵੈਸਟ ਪੰਜਾਬ, ਉਦਯੋਗ ਵਿਭਾਗ, ਪਸ਼ੂ ਪਾਲਣ ਦੇ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement