ਡੇਂਗੂ ਵਿਰੁੱਧ ਲੜਾਈ 'ਚ STF ਦੇ ਭਾਈਵਾਲ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਸਾਂਝੇ ਯਤਨ: ਬਲਬੀਰ ਸਿੱਧੂ
Published : Oct 27, 2020, 3:07 pm IST
Updated : Oct 27, 2020, 3:07 pm IST
SHARE ARTICLE
Balbir Sidhu
Balbir Sidhu

ਸਿਹਤ ਵਿਭਾਗ ਪੰਜਾਬ ਵਲੋਂ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ 10,890 ਨਮੂਨਿਆਂ ਦੀ ਜਾਂਚ ਕੀਤੀ ਗਈ 

ਚੰਡੀਗੜ੍ਹ: ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵੱਲੋਂ ਸਾਂਝੇ ਤੌਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਸ਼ਾਮਲ ਹਨ।

Figment & absurd statements of Sukhbir Badal is a conspiracy to sabotage 'Kisan Sangharsh': Balbir SidhuBalbir Sidhu

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰਿਆਂ ਨੂੰ ਡੇਂਗੂ ਵਿਰੁੱਧ ਮੁਹਿੰਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਡੇਂਗੂ ਦੇ ਫੈਲਣ ਦਾ ਸਮਾਂ ਨਵੰਬਰ ਅਤੇ ਦਸੰਬਰ ਦੇ ਅਰੰਭ ਤੱਕ ਚਲਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਵਲੋਂ ਜਨਵਰੀ ਤੋਂ ਹੁਣ ਤੱਕ ਡੇਂਗੂ ਦੇ 10,890 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ 4692 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।

Dengue Dengue

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬੁਖ਼ਾਰ ਦੇ ਹਰੇਕ ਮਾਮਲੇ ਦੀ ਰਿਪੋਰਟ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਖ਼ਾਸਕਰ ਜਦੋਂ ਸੂਬਾ ਪਹਿਲਾਂ ਹੀ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ ਜਿਸ ਤਹਿਤ ਵੱਖ-ਵੱਖ ਬਿਮਾਰੀਆਂ ਦੇ ਲੱਛਣ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ ਕਿਉਂਕਿ ਮੱਛਰਾਂ ਦਾ ਪ੍ਰਜਨਨ ਮੁੱਖ ਤੌਰ ਤੇ ਘਰਾਂ ਅਤੇ ਦਫਤਰਾਂ ਵਿੱਚ ਹੁੰਦਾ ਹੈ।

Balbir Singh SidhuBalbir Singh Sidhu

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ “ਐਵਰੀ ਫਰਾਈਡੇਅ-ਡਰਾਈ ਡੇਅ” ਦੀ ਘੋਸ਼ਣਾ ਕੀਤੀ ਹੈ ਜਿਸਦਾ ਅਰਥ ਹੈ ਕਿ ਹਫ਼ਤੇ ਵਿਚ ਇਕ ਵਾਰ ਪਾਣੀ ਦੇ ਡੱਬਿਆਂ ਆਦਿ ਨੂੰ ਖਾਲੀ ਅਤੇ ਸਾਫ਼ ਕਰਕੇ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਬਹੁਤੇ ਮਾਮਲੇ ਸੂਬੇ ਦੇ ਸ਼ਹਿਰੀ ਇਲਾਕਿਆਂ ਵਿੱਚ ਸਾਹਮਣੇ ਆ ਰਹੇ ਹਨ ਜਿਥੇ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਨਾਂ, ਫੁੱਲਾਂ ਦੇ ਗਮਲੇ ਅਤੇ ਫਾਲਤੂ ਸਮਾਨ ਵਿੱਚ ਮੱਛਰ ਦਾ ਪ੍ਰਜਨਨ ਸਭ ਤੋਂ ਵੱਧ ਹੁੰਦਾ ਹੈ। 

Punjab GovtPunjab Govt

ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਖ਼ਾਰ ਵਾਲੇ ਮਾਮਲਿਆਂ ਦਾ ਤੁਰੰਤ ਇਲਾਜ ਕੀਤਾ ਜਾਵੇ ਤਾਂ ਜੋ ਡੇਂਗੂ ਕਾਰਨ ਹੋਈ ਬਿਮਾਰੀ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਪਲੇਟਲੇਟ ਦੀ ਘਾਟ ਦਾ ਇਕਲੌਤਾ ਕਾਰਨ ਨਹੀਂ ਹੈ ਅਤੇ ਇਸ ਨਾਲ ਘਬਰਾਉਣਾ ਨਹੀਂ ਚਾਹੀਦਾ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਵਿਚ ਸਾਰੀਆਂ ਸਹੂਲਤਾਂ ਉਪਲਬਧ ਹਨ।

Balbir Singh SidhuBalbir Singh Sidhu

 ਉਹਨਾਂ ਅੱਗੇ ਕਿਹਾ ਕਿ ਜੇਕਰ ਡੇਂਗੂ ਦਾ ਕੋਈ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਲੋਕਾਂ ਨੂੰ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਕੋਲ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਉਸ ਇਲਾਕੇ ਵਿਚ ਸਪਰੇਅ ਅਤੇ ਫੌਗਿੰਗ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ ਕਿਉਂਕਿ ਡੇਂਗੂ ਦਾ ਕਾਰਨ ਬਣਨ ਵਾਲਾ ਮੱਛਰ ਅਤੇ ਚਿਕਨਗੁਨੀਆ (ਏਡੀਜ਼) ਸਿਰਫ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਅਤੇ ਸਿਰਫ ਦਿਨ ਦੇ ਸਮੇਂ ਲੜਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement