
ਵਿਧਾਇਕ ਸਮੇਤ 2 ਪੁਲਿਸ ਮੁਲਾਜ਼ਮ ਜਖ਼ਮੀ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਨਾਲ ਅੱਜ ਨਵਾਂ ਸ਼ਹਿਰ ਵਿਖੇ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਵਿਧਾਇਕ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦਰਅਸਲ ਵਿਧਾਇਕ ਸੁਸ਼ੀਲ ਰਿੰਕੂ ਜਲੰਧਰ ਤੋਂ ਚੰਡੀਗੜ੍ਹ ਆ ਰਹੇ ਸਨ।
Punjab Congress MLA Sushil Rinku meets with accident
ਇਸ ਦੌਰਾਨ ਉਹਨਾਂ ਦੀ ਕਾਰ ਦੀ ਗਲਤ ਸਾਈਡ ਤੋਂ ਆ ਰਹੇ ਟਰੈਕਟਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਮੂਹਰਲੇ ਹਿੱਸੇ ਦੇ ਪਰਖੱਚੇ ਹੀ ਉੱਡ ਗਏ।
Accident
ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ ਕਾਂਗਰਸ ਦੇ ਵਿਧਾਇਕ ਹਨ।