ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ
Published : Oct 27, 2020, 6:19 pm IST
Updated : Oct 27, 2020, 6:19 pm IST
SHARE ARTICLE
Sukhinder singh
Sukhinder singh

ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਨਗੀਆਂ

ਚੰਡੀਗੜ : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ ।  ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ 'ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ ।

Sukhjinder singh randhwaSukhjinder singh randhwa
ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿੱਚ ਬੈਂਕ ਸਟਾਫ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵੱਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿੱਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ,  ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ ।

Capt Amrainder singh Capt Amrainder singh
ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ।  ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿੱਕਤਾਂ ਜਿਵੇਂ ਕਿ ਫਾਰਮ ਭਰਨ ਵਿੱਚ ਮੱਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ । ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement