ਕੈਪਟਨ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿਜੀ ਦਖ਼ਲ ਮੰਗਿਆ
Published : Oct 27, 2020, 1:26 am IST
Updated : Oct 27, 2020, 1:26 am IST
SHARE ARTICLE
image
image

ਕੈਪਟਨ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿਜੀ ਦਖ਼ਲ ਮੰਗਿਆ

ਪਾਬੰਦੀ ਦੀ ਸੂਰਤ 'ਚ ਕਿਸਾਨਾਂ ਦੇ ਉਤੇਜਤ ਹੋਣ ਦੀ ਦਿਤੀ ਚਿਤਾਵਨੀ

ਚੰਡੀਗੜ੍ਹ, 26 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖ਼ਲ ਮੰਗਿਆ ਹੈ। ਕਿਸਾਨਾਂ ਵਲੋਂ ਰੇਲ ਰੋਕਣ ਦੇ ਫ਼ੈਸਲੇ ਨੂੰ ਅੰਸ਼ਿਕ ਰੂਪ ਵਿਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿਚ ਬੰਦ ਪਈ ਹੈ।
ਰੇਲਵੇ ਵਲੋਂ ਮਾਲ ਗੱਡੀਆਂ 'ਤੇ ਮੁਢਲੇ ਦੌਰ ਵਿਚ ਦੋ ਦਿਨਾਂ (24 ਤੇ 25 ਅਕਤੂਬਰ) ਲਈ ਪਾਬੰਦੀ ਤੋਂ ਬਾਅਦ ਇਸ ਨੂੰ ਚਾਰ ਹੋਰ ਦਿਨ ਵਧਾਉਣ ਦੇ ਫ਼ੈਸਲੇ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਨੂੰ ਨਾ ਚਲਾਉਣ ਦਾ ਫ਼ੈਸਲਾ ਸੂਬਾ ਸਰਕਾਰ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤਕ ਹਾਸਲ ਕੀਤੀ ਸਫ਼ਲਤਾ ਨੂੰ ਮਨਫ਼ੀ ਕਰ ਸਕਦਾ ਹੈ।
ਉਨ੍ਹਾਂ ਇਹ ਵੀ ਚਿਤਾਵਨੀ ਦਿਤੀ ਕਿ ਰੇਲਵੇ ਦਾ ਇਹ ਫ਼ੈਸਲਾ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੋਰ ਉਤੇਜਤ ਕਰ ਸਕਦਾ ਹੈ।
ਰੇਲਵੇ ਵਲੋਂ ਮਾਲ ਗੱਡੀਆਂ ਦੀ ਬਹਾਲੀ ਨਾ ਕਰਨ ਦੇ ਗੰਭੀਰ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਤੁਰਤ ਮਾਲ ਗੱਡੀਆਂ ਨਾ ਬਹਾਲ ਕਰਨ ਦੀ ਸੂਰਤ ਵਿਚ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਨੂੰ ਆਰਥਕ ਗਤੀਵਿਧੀਆਂ ਤੇ ਜ਼ਰੂਰੀ ਵਸਤਾਂ ਦੀ ਘਾਟ ਨਾਲ ਜੂਝਣਾ ਪਵੇਗਾ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement