ਸਮੂਹ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਜਾਵੇਗਾ ਤਿੱਖਾ ਸੰਘਰਸ਼-ਰਾਜੇਵਾਲ
Published : Oct 27, 2020, 6:36 pm IST
Updated : Oct 27, 2020, 6:40 pm IST
SHARE ARTICLE
Balbir Singh Rajewal
Balbir Singh Rajewal

ਜਥੇਬੰਦੀਆਂ ਦਾ ਇਕੱਠੇ ਹੋਣਾ ਕਿਸਾਨੀ ਸੰਘਰਸ਼ ਲਈ ਸੁੱਭ ਸੰਕੇਤ

ਮੁਹਾਲੀ (ਚਰਨਜੀਤ ਸਿੰਘ ਸੁਰਖਾਬ) ਕੇਂਦਰ ਸਰਕਾਰ ਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਅੱਗੇ ਲੈ ਕੇ ਜਾਣ ਲਈ ਅੱਜ ਦੇਸ਼ ਦੀਆਂ 260 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਚ ਸਾਂਝੀ ਮੀਟਿੰਗ ਕੀਤੀ ਗਈ । ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕੀਤੀ । ਰਾਜੇਵਾਲ ਨੇ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ  ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇੱਕਜੁੱਟ ਹੋਈਆਂ ਹਨ ਜੋ ਕਿਸਾਨੀ ਸੰਘਰਸ਼ ਲਈ ਸੁੱਭ ਸੰਕੇਤ ਹੈ ।

Farmer protestFarmer protest
 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਖਿਲਾਫ ਅਤੇ ਕੇਂਦਰ ਵੱਲੋਂ ਮੂੰਹ ਜੁਬਾਨੀ ਮਾਲਗੱਡੀਆਂ ਨੂੰ ਰੋਕਣ ਦੇ ਹੁਕਮਾਂ ਦੇ ਖਿਲਾਫ 5 ਨਵੰਬਰ ਨੂੰ ਪੂਰੇ ਦੇਸ਼ ਵਿਚ 12 ਤੋਂ 4 ਵਜੇ ਤੱਕ ਆਵਾਜਾਈ ਰੋਕ ਕੇ ਪੂਰੇ ਦੇਸ਼ ਨੂੰ ਜਾਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਕੇ ਸੰਘਰਸ਼ ਕਰਨਗੀਆਂ ਜਿਸ ਲਈ ਹੁਣੇ ਹੀ 26 ਨਵੰਬਰ ਨੂੰ ਦਿੱਲੀ ਚੱਲੋ ਦੀ ਕਾਲ ਦੇ ਦਿੱਤੀ ਹੈ । ਇਸ ਲਈ 5 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਗਈ ਹੈ ।

PM ModiPM Modi
 

ਜਿਸ ਵਿਚ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਗੁਰਨਾਮ ਸਿੰਘ, ਸਰਦਾਰ ਬੀਐਮਸੀ, ਰਾਜੂ ਸ਼ੇਟੀ ਸਾਬਕਾ ਐਮਪੀ ਮਹਾਰਾਸ਼ਟਰ, ਯੋਗਿੰਦਰ ਯਾਦਵ ਦੇ ਨਾਮ ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸਭਨਾਂ ਨੂੰ ਇਕ ਮੰਚ ਤੇ ਇਕੱਠੇ ਕਰਨ ਦੀ ਕੋਸ਼ਿਸ਼ ਕਰੇਗੀ । ਉਨ੍ਹਾਂ ਨੇ ਜਥੇਬੰਦੀਆਂ ਵਿਚ ਆਪਸੀ  ਮੱਤਭੇਦ ਦੇ ਸਵਾਲ ਤੋਂ ਪੂਰੀ ਤਰ੍ਹਾਂ ਟਾਲਾ ਵੱਟ ਲਿਆ । ਉਨ੍ਹਾਂ ਨੇ ਰਿਲਾਇੰਸ ਪੰਪ ਡੀਲਰਾਂ ਨਾਲ ਕੋਈ ਮੀਟਿੰਗ ਕਰਕੇ ਸੰਪਰਕ ਦੇ ਸਵਾਲ ‘ਤੇ ਕਿਹਾ ਕਿ ਅਜੇ ਸਾਡਾ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement