
ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਕਰ ਰਹੀ ਹੈ ਲੋੜੀਂਦੀ ਕਾਰਵਾਈ
ਕਪੂਰਥਲਾ- ਕਪੂਰਥਲਾ ਦੀ ਮਾਡਰਨ ਜੇਲ੍ਹ ਵਿਚ ਅੱਜ ਦੁਪਹਿਰੇ ਦੋ ਧਿਰਾਂ ਦਰਮਿਆਨ ਲੜਾਈ ਹੋਈ। ਇਸ ਲੜਾਈ ਦੌਰਾਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਸਮੇਤ ਪੀ.ਸੀ.ਆਰ. ਦੀਆਂ ਟੀਮਾਂ ਸਿਵਲ ਹਸਪਤਾਲ ਪਹੁੰਚ ਗਈਆਂ ਹਨ।
ਸਿਵਲ ਹਸਪਤਾਲ 'ਚ ਹੁਣ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਹੁਣ ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਲੋੜੀਂਦੀ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੇਲ੍ਹਾਂ 'ਚ ਹਵਾਲਾਤੀਆਂ ਦੀ ਲੜਾਈ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।