ਪੰਜਾਬ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ’ਤੇ ਲੱਗੀ ਪਾਬੰਦੀ
Published : Oct 27, 2021, 1:42 am IST
Updated : Oct 27, 2021, 1:42 am IST
SHARE ARTICLE
image
image

ਪੰਜਾਬ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ’ਤੇ ਲੱਗੀ ਪਾਬੰਦੀ

ਚੰਡੀਗੜ੍ਹ, 26 ਅਕੂਬਰ (ਗੁਰਉਪਦੇਸ਼ ਭੁੱਲਰ) : ਦੀਵਾਲੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਵਾਰ ਪਟਾਕੇ ਚਲਾਉਣ ਉਪਰ ਪਾਬੰਦੀ ਲਗਾ ਦਿਤੀ ਹੈ। ਸਿਰਫ਼ ਧੂੰਆ ਨਾ ਕਰਨ ਵਾਲੇ ‘ਗਰੀਨ ਪਟਾਕੇ’ ਸੀਮਤ ਸਮੇਂ ਲਈ ਚਲਾਉਣ ਦੀ ਆਗਿਆ ਹੋਵੇਗੀ। ਪੰਜਾਬ ਦੇ ਵਾਤਾਵਰਣ ਵਿਭਾਗ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਇਸ ਹੁਕਮ ਅਨੁਸਾਰ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ। ਪਟਾਕਿਆਂ ਦਾ ਭੰਡਾਰ ਕਰਨ ਉਪਰ ਪਾਬੰਦੀ ਲਗਾਈ ਗਈ ਹੈ। 
  ਦੀਵਾਲੀ ਤੋਂ ਇਲਾਵਾ ਗੁਰਪੁਰਬ ਤੇ ਕਰਿਸਮਿਸ ਮੌਕੇ ਰਾਤ 8 ਵਜੇ ਤੋਂ 10 ਵਜੇ ਤਕ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਪ੍ਰਵਾਨਗੀ ਦਿਤੀ ਗਈ ਹੈ। ਮੰਡੀ ਗੋਬਿੰਦਗੜ੍ਹ ਅਤੇ ਜਲੰਧਰ ਸ਼ਹਿਰਾਂ ਵਿਚ ਉਦਯੋਗਾਂ ਦੇ ਮੱਦੇਨਜ਼ਰ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਰੀ ਹੁਕਮ ਵਿਚ ਨਿਜੀ ਕੰਪਨੀਆਂ ਨੂੰ ਪਟਾਕਿਆਂ ਦੀ ਖ਼ਰੀਦ-ਵੇਚ ਦੇ ਆਨਲਾਈਨ ਆਰਡਰ ਲੈਣ ਦੀ ਵੀ ਮਨਾਹੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement