
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਬੀਐਸਐਫ ਦੇ ਵਧਾਏ ਗਏ ਅਧਿਕਾਰ ਖੇਤਰ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸੁਰੱਖਿਆ ਦਾ ਮੁੱਦਾ ਹੈ ਅਤੇ ਇਸ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ।
Captain Amarinder Singh
ਹੋਰ ਪੜ੍ਹੋ: 13 ਹਵਾਈ ਅੱਡਿਆਂ ਦਾ ਹੋਵੇਗਾ ਨਿੱਜੀਕਰਨ, 31 ਮਾਰਚ ਤੱਕ ਬੋਲੀ ਪ੍ਰਕਿਰਿਆ ਪੂਰਾ ਕਰਨ ਦਾ ਟੀਚਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, “ਇਸ ਨਾਲ ਸੂਬੇ ਦੇ ਸੰਘੀ ਢਾਂਚੇ ਨੂੰ ਕੋਈ ਢਾਹ ਨਹੀਂ ਲੱਗ ਰਹੀ ਅਤੇ ਇਹ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਹੈ। ਮੈਂ ਪੰਜਾਬ 'ਚ ਸ਼ਾਂਤੀ ਚਾਹੁੰਦਾ ਹਾਂ ਹੋਰ ਕੁਝ ਨਹੀਂ। ਸਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਪੰਜਾਬ ਵਿਚ ਬਹੁਤ ਮੁਸ਼ਕਲ ਦੌਰ ਵਿਚੋਂ ਲੰਘੇ ਹਾਂ”।
BSF
ਹੋਰ ਪੜ੍ਹੋ: ਕੈਨੇਡਾ ਵਿਚ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰੱਖਿਆ ਮੰਤਰੀ
ਉਹਨਾਂ ਕਿਹਾ ਕਿ, “ਬੀਐਸਐਫ ਪੰਜਾਬ 'ਤੇ ਕਬਜ਼ਾ ਕਰਨ ਨਹੀਂ ਆ ਰਹੀ। ਪੰਜਾਬ ਪੁਲਿਸ ਨੂੰ ਬੀਐਸਐਫ ਦੀ ਮਦਦ ਦੀ ਲੋੜ ਹੈ। ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਸੁਰੱਖਿਆ ਮਸਲੇ ਬਾਰੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ”।
Captain Amarinder Singh
ਹੋਰ ਪੜ੍ਹੋ: ਪੰਜਾਬ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ’ਤੇ ਲੱਗੀ ਪਾਬੰਦੀ
ਨਵੀਂ ਪਾਰਟੀ ਬਣਾਉਣ ਬਾਰੇ ਬੋਲੇ ਕੈਪਟਨ
ਪ੍ਰੈੱਸ ਕਾਨਫਰੰਸ ਦੌਰਾਨ ਨਵੀਂ ਪਾਰਟੀ ਬਣਾਉਣ ਬਾਰੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ ਪਰ ਅਜੇ ਪਾਰਟੀ 'ਤੇ ਕੰਮ ਚੱਲ ਰਿਹਾ ਹੈ। ਨਵੀਂ ਪਾਰਟੀ ਦਾ ਨਾਂਅ ਅਜੇ ਤੈਅ ਨਹੀਂ ਹੋਇਆ। ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਸਾਢੇ ਚਾਰ ਸਾਲਾਂ ਕਾਰਜਕਾਲ ਦਾ ਵੇਰਵਾ ਦੇਣ ਲਈ ਫਾਈਲਾਂ ਲੈ ਕੇ ਆਏ। ਉਹਨਾਂ ਕਿਹਾ ਕਿ ਉਹਨਾਂ ਦੀ ਅਗਵਾਈ 'ਚ ਮੈਨੀਫੈਸਟੋ ਤੋਂ ਬਾਹਰ ਵੀ ਕੰਮ ਕੀਤੇ ਗਏ।
Aroosa Alam and Captain Amarinder Singh
ਹੋਰ ਪੜ੍ਹੋ: ਨਸ਼ਿਆਂ ਦੇ ਮਾਮਲਿਆਂ ਵਿਚ ਦੇਸ਼ ’ਚ ਪਿਛਲੇ ਸਾਲ ਚੋਟੀ ’ਤੇ ਰਿਹਾ UP ਅਤੇ ਦੂਜੇ ਸਥਾਨ ’ਤੇ ਪੰਜਾਬ
ਅਰੂਸਾ ਆਲਮ ਦੇ ਸਵਾਲ ਤੇ ਵਿਰੋਧੀਆਂ ਨੂੰ ਦਿੱਤਾ ਜਵਾਬ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਜਿੰਦਰ ਰੰਧਾਵਾ 4 ਸਾਲ ਮੇਰੀ ਕੈਬਨਿਟ ਵਿਚ ਰਹੇ, ਉਹ ਓਦੋਂ ਤਾਂ ਅਰੂਸਾ ਆਲਮ ਬਾਰੇ ਨਹੀਂ ਬੋਲੇ। ਅਰੂਸਾ ਆਲਮ ਪਿਛਲੇ 16 ਸਾਲ ਤੋਂ ਪੰਜਾਬ ਆ ਰਹੇ ਹਨ। ਅਰੂਸਾ ਆਲਮ ਵੱਲੋਂ ਪੰਜਾਬ ਤੋਂ ਪੈਸੇ ਲਿਜਾਉਣ ਦੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਇਹ ਵੀ ਦੱਸਣਾ ਕਿ ਪੈਸਾ ਕਿੱਥੇ ਟਰਾਂਸਫਰ ਹੋਇਆ ਹੈ। ਉਹ ਇਸ ਬਾਰੇ ਇਨਕਮ ਟੈਕਸ ਅਤੇ ਈਡੀ ਨੂੰ ਵੀ ਦੱਸਣ।
Captain Amarinder Singh
ਕੱਲ੍ਹ ਫਿਰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ ਕੈਪਟਨ
ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੱਲ੍ਹ ਫਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਅਮਿਤ ਸ਼ਾਹ ਨਾਲ ਚਰਚਾ ਕਰਨਗੇ। ਉਹਨਾਂ ਨਾਲ ਕੁਝ ਮਾਹਰ ਵੀ ਦਿੱਲੀ ਜਾਣਗੇ।