ਕੈਪਟਨ ਅਪਣੀ ਭਵਿੱਖ ਦੀ ਰਣਨੀਤੀ ਦਾ ਅੱਜ ਕਰਨਗੇ ਪ੍ਰਗਟਾਵਾ
Published : Oct 27, 2021, 7:25 am IST
Updated : Oct 27, 2021, 7:25 am IST
SHARE ARTICLE
Captain Amarinder Singh
Captain Amarinder Singh

ਕਈ ਅਹਿਮ ਮੁੱਦਿਆਂ ’ਤੇ ਬੋਲ ਕੇ ਪੰਜਾਬ ਦੇ ਕੁੱਝ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਵਿਰੁਧ ਮਨ ਦੀ ਭੜਾਸ ਕੱਢਣ ਦੀ ਤਿਆਰੀ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੋਂ ਪਾਸੇ ਹੋਣ ਬਾਅਦ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੋ ਰਹੇ ਹਨ। ਉਨ੍ਹਾਂ ਨੇ 27 ਅਕਤੂਬਰ ਨੂੰ ਚੰਡੀਗੜ੍ਹ ਦੇ ਇਕ ਪੰਜ ਤਾਰਾ ਹੋਟਲ ਵਿਚ ਪ੍ਰੈਸ ਕਾਨਫ਼ਰੰਸ ਸੱਦੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਰਾਹੀਂ ਦਿਤੀ ਹੈ।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਅਪਣੀ ਭਵਿੱਖ ਦੀ ਰਣਨੀਤੀ ਬਾਰੇ ਅਹਿਮ ਜਾਣਕਾਰੀ ਦੇਣ ਤੋਂ ਇਲਾਵਾ ਪੰਜਾਬ ਨਾਲ ਜੁੜੇ ਕਈ ਅਹਿਮ ਭਖਦੇ ਮੁੱਦਿਆਂ ਉਪਰ ਅਪਣੇ ਵਿਚਾਰ ਰੱਖਣਗੇ। ਵਿਸ਼ੇਸ਼ ਤੌਰ ’ਤੇ ਤਿੰਨ ਖੇਤੀ ਕਾਨੂੰਨਾਂ, ਅਰੂਸਾ ਅਤੇ ਬੀ.ਐਸ.ਐਫ਼ ਦੇ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉਪਰ ਵਿਚਾਰ ਰੱਖਣਗੇ। ਉਹ ਇਨ੍ਹਾਂ ਮੁੱਦਿਆਂ ਦੇ ਆਧਾਰ ’ਤੇ ਪੰਜਾਬ ਦੇ ਕੁੱਝ ਕਾਂਗਰਸ ਆਗੂਆਂ ਤੇ ਮੰਤਰੀਆਂ ਵਿਰੁਧ ਅਪਣੇ ਮਨ ਦੀ ਭੜਾਸ ਕੱਢਣ ਦੀ ਤਿਆਰੀ ਵਿਚ ਹਨ।

Aroosa Alam and Captain Amarinder SinghAroosa Alam and Captain Amarinder Singh

ਹਾਲੇ ਇਹ ਗੱਲ ਸਪੱਸ਼ਟ ਨਹੀਂ ਕਿ ਉਹ ਅਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਜਾਂ ਨਹੀਂ। ਸ਼ਾਇਦ ਨਵੀਂ ਪਾਰਟੀ ਦਾ ਐਲਾਨ ਹਾਲੇ ਕੁੱਝ ਦਿਨ ਠਹਿਰ ਕੇ ਕਰਨ। ਹਾਲੇ ਉਹ ਕਾਂਗਰਸ ਵਿਧਾਇਕਾਂ, ਸੰਸਦ ਮੈਂਬਰਾ ਤੇ ਹੋਰ ਪ੍ਰਮੁੱਖ ਆਗੂਆਂ ਨੂੰ ਅਪਣੇ ਨਾਲ ਜੋੜਨ ਦੇ ਯਤਨ ਕਰ ਰਹੇ ਹਨ। ਹਾਲੇ ਕਈ ਕਾਂਗਰਸੀ ਆਗੂ ਤੇ ਵਿਧਾਇਕ ਕੈਪਟਨ ਨਾਲ ਜਾਣ ਨੂੰ ਤਿਆਰ ਨਹੀਂ ਹੋ ਰਹੇ।

Captain Amarinder SinghCaptain Amarinder Singh

ਭਾਵੇਂ ਵਿਧਾਇਕਾਂ ਦੀ ਗਿਣਤੀ ਕੈਪਟਨ ਨਾਲ ਹਾਲੇ ਬਹੁਤ ਘੱਟ ਹੈ ਤੇ 10-12 ਵਿਧਾਇਕ ਸੰਪਰਕ ਵਿਚ ਹਨ ਪਰ ਸੰਸਦ ਮੈਂਬਰਾਂ ਵਿਚੋਂ 4 ਜਾਂ 5 ਕੈਪਟਨ ਨਾਲ ਜਾ ਸਕਦੇ ਹਨ। ਤਰਨਤਾਰਨ ਦੇ ਸੰਸਦ ਮੈਂਬਰ ਜਸਬੀਰ ਡਿੰਪਾ ਨੇ ਤਾਂ ਅੱਜ ਟਵੀਟ ਕਰ ਕੇ ਕੈਪਟਨ ਨਾਲ ਜਾਣ ਦਾ ਸਾਫ਼ ਸੰਕੇਤ ਦੇ ਦਿਤਾ ਹੈ। ਉਨ੍ਹਾਂ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੀ ਤਰਜ਼ ’ਤੇ ਨਵੀਂ ਪਾਰਟੀ ਬਣਾਉਣ ਦੀ ਗੱਲ ਆਖੀ ਹੈ। ਕੈਪਟਨ ਦੀ ਪ੍ਰੈਸ ਕਾਨਫ਼ਰੰਸ ਵਿਚ ਕਾਫ਼ੀ ਗੱਲਾਂ ਸਪੱਸ਼ਟ ਹੋ ਜਾਣਗੀਆਂ। ਜੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement