ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਰਕਫ਼ੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
Published : Oct 27, 2021, 1:43 am IST
Updated : Oct 27, 2021, 1:43 am IST
SHARE ARTICLE
image
image

ਕੁਸ਼ਲਦੀਪ ਸਿੰਘ ਢਿੱਲੋਂ ਨੇ ਮਾਰਕਫ਼ੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਅਕਤੂਬਰ (ਜਸਪਾਲ ਸਿੰਘ) : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਮਾਰਕਫ਼ੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਢਿੱਲੋਂ ਦੀ ਅਗਵਾਈ ਵਿਚ ਮਾਰਕਫ਼ੈੱਡ ਅਦਾਰਾ ਹੋਰ ਵੀ ਪੁਲਾਂਘਾ ਪੁੱਟੇਗਾ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹਨ, ਨੇ ਕਿਹਾ ਕਿ ਸ. ਢਿੱਲੋਂ ਆਪਣੀ ਮਿਹਨਤ, ਕਾਰਜਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫ਼ੈੱਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿਤੀਆਂ।
ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਇਸ ਤੋਂ ਪਹਿਲਾਂ ਮਾਰਕਫੈਡ ਦੇ ਐਮ.ਡੀ. ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜਮ ਨੇ ਨਵੇਂ ਬਣੇ ਚੇਅਰਮੈਨ ਦਾ ਦਫਤਰ ਵਿਖੇ ਪਹੁੰਚਣ ਉਤੇ ਸਵਾਗਤ ਕੀਤਾ।  ਸ. ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਹੋਰਨਾਂ ਮੰਤਰੀਆਂ ਦੀ ਹਾਜਰੀ ਵਿਚ ਅਹੁਦਾ ਸੰਭਾਲਣ ਦੇ ਕਾਗਜ਼ਾਂ ਉਤੇ ਦਸਤਖਤ ਕੀਤੇ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੇਸਨਪ੍ਰੀਤ ਸਿੰਘ ਢਿੱਲੋਂ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਨਵਦੀਪ ਸਿੰਘ ਬੱਬੂ ਬਰਾੜ, ਦੀਪਿੰਦਰ ਸਿੰਘ ਢਿੱਲੋਂ, ਹਰਦਿਆਲ ਸਿੰਘ ਹੈਰੀ ਮਾਨ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਰਾਜੇਸ਼ ਧੀਮਾਨ, ਮਾਰਕਫੈਡ ਦੇ ਏ.ਐਮ.ਡੀ. ਅਮਿਤ ਤਲਵਾੜ ਵੀ ਹਾਜਰ ਸਨ।
-------------
ਫੋਟੋ ਕੈਪਸ਼ਨਾਂ : ਕੁਸ਼ਲਦੀਪ ਸਿੰਘ ਢਿੱਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ, ਨਾਲ ਖੜ੍ਹੇ ਹਨ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮਾਰਕਫੈਡ ਦੇ ਨਵੇਂ ਬਣੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ, ਨਾਲ ਬੈਠੇ ਹਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ    
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement