ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੀ ਚੋਣ ਲਈ ਟਰਾਇਲ 30 ਨੂੰ
Published : Oct 27, 2021, 4:03 pm IST
Updated : Oct 27, 2021, 4:03 pm IST
SHARE ARTICLE
Pargat Singh
Pargat Singh

ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ ਟਰਾਇਲ

ਚੰਡੀਗੜ੍ਹ : ਖੇਲੋ ਇੰਡੀਆ ਯੂਥ ਗੇਮਜ਼ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ 18 (ਲੜਕੇ ਤੇ ਲੜਕੀਆਂ) ਹਰਿਆਣਾ ਵਿਖੇ ਅਗਲੇ ਸਾਲ 5 ਫਰਵਰੀ ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਤਾਲਿਬਾਨ ਦੇ ਰਾਜ 'ਚ ਭੁੱਖਮਰੀ ਦੀ ਕਗਾਰ 'ਤੇ ਕਰੋੜਾਂ ਲੋਕ, ਢਿੱਡ ਭਰਨ ਲਈ ਬੱਚੇ ਵੇਚਣ ਨੂੰ ਤਿਆਰ

ਇਨ੍ਹਾਂ ਖੇਡਾਂ ਲਈ ਕਬੱਡੀ (ਲੜਕੇ ਤੇ ਲੜਕੀਆਂ), ਫੁੱਟਬਾਲ (ਲੜਕੇ) ਅਤੇ ਬਾਸਕਟਬਾਲ (ਲੜਕੇ ਤੇ ਲੜਕੀਆਂ) ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਇਸੇ ਤਰ੍ਹਾਂ ਹਾਕੀ (ਲੜਕੇ ਤੇ ਲੜਕੀਆਂ) ਦੇ ਟਰਾਇਲ ਜਲੰਧਰ ਵਿਖੇ ਹੋਣਗੇ। ਖੋ-ਖੋ (ਲੜਕੀਆਂ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਅਤੇ ਹੈਂਡਬਾਲ (ਲੜਕੇ) ਦੇ ਟਰਾਇਲ ਪੀ.ਏ.ਯੂ. ਲੁਧਿਆਣਾ ਵਿਖੇ ਹੋਣਗੇ।

ਸਾਰੇ ਟਰਾਇਲ 30 ਅਕਤੂਬਰ ਨੂੰ ਸਵੇਰੇ 11 ਵਜੇ ਹੋਣਗੇ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਜਾਂ ਖਿਡਾਰਨ ਦੀ ਜਨਮ ਮਿਤੀ 01-01-2003 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਉਤੇ ਪਹੁੰਚ ਕੇ ਚੋਣ ਟਰਾਇਲਾਂ ਦਾ ਹਿੱਸਾ ਬਣ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement