
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ
ਲੁਧਿਆਣਾ, 27 ਅਕਤੂਬਰ (ਆਰ.ਪੀ. ਸਿੰਘ): ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤ ਦੇ ਪੂਰਨ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ |
ਭਾਈ ਰਜਿੰਦਰਪਾਲ ਸਿੰਘ ਖਾਲਸਾ ਅਤੇ ਉਹਨਾਂ ਦੇ ਜਥੇ ਨੇ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ | ਭਾਈ ਜਗਜੀਤ ਸਿੰਘ ਅਤੇ ਬੀਬੀ ਸਿਮਰਨ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤ ਨੂੰ ਕਰਵਾਏ | ਕਥਾ ਵਾਚਕ ਗਿਆਨੀ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਵਿਚ ਸ੍ਰੋਮਣੀ ਕਮੇਟੀ ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਜਨਰਲ ਸਕੱਤਰ ਅਵਤਾਰ ਸਿੰਘ ਰਣਦੀਪ ਸਿੰਘ ਡਿੰਪਲ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਗੁਰਪ੍ਰੀਤ ਸਿੰਘ ਵਿੰਕਲ, ਗੁਰਦੀਪ ਸਿੰਘ, ਜਗਜੀਤ ਸਿੰਘ ਅਤੇ ਰਜਿੰਦਰਪਾਲ ਸਿੰਘ ਨੇ ਹਾਜਰੀ ਭਰੀ |