ਗੁਰਦਾਸਪੁਰ: 2 ਕਨਾਲਾਂ ਪਿਛੇ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ, ਚੱਲੀਆਂ ਡਾਂਗਾਂ
Published : Oct 27, 2022, 3:24 pm IST
Updated : Oct 27, 2022, 3:24 pm IST
SHARE ARTICLE
 A bloody clash took place between two parties behind 2 canals
A bloody clash took place between two parties behind 2 canals

ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਗੁਰਦਾਸਪੁਰ- ਪਿੰਡ ਚੱਗੂਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਦੋਵਾਂ ਧਿਰਾਂ ਦੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਿੱਥੇ ਜਖ਼ਮੀ ਦੋਹਾਂ ਧਿਰਾਂ ਦੇ ਲੋਕ ਇਕ ਦੂਸਰੇ ’ਤੇ ਹਮਲਾ ਕਰਨ ਦੇ ਆਰੋਪ ਲਗਾ ਰਹੇ ਹਨ ਉੱਥੇ ਹੀ ਪਤਾ ਲੱਗਿਆ ਹੈ ਕਿ ਇਹ ਖੂਨੀ ਝੜਪ ਮਹਿਜ਼ 2 ਕਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਦੇ ਲੋਕ ਸ਼ਰੀਕੇ ’ਚ ਇਕ ਪਰਿਵਾਰ ਦੇ ਮੈਂਬਰ ਹਨ, ਜਿਨ੍ਹਾਂ ਦਾ ਮਹਿਜ ਦੋ ਕਨਾਲ ਖੇਤੀਬਾੜੀ ਜ਼ਮੀਨ ਨੂੰ ਲੈ ਕੇ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ। ਜਾਗੀਰ ਸਿੰਘ ਅਤੇ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਈ ਸਾਲਾਂ ਤੋਂ ਆਪਣੇ ਸ਼ਰੀਕੇ ਪਰਿਵਾਰ ਨਾਲ ਮਹਿਜ਼ ਦੋ ਕਨਾਲ ਜ਼ਮੀਨ ਦਾ ਰੌਲਾ ਚੱਲ ਰਿਹਾ ਹੈ। ਦੂਸਰੀ ਧਿਰ ਵਲੋਂ ਉਨ੍ਹਾਂ ਦੀ ਜ਼ਮੀਨ ’ਤੇ ਝੋਨੇ ਦੀ ਬਿਜਾਈ ਕੀਤੀ ਗਈ ਸੀ। ਪਟਵਾਰੀ ਨੇ ਜਦੋਂ ਉਕਤ ਜ਼ਮੀਨ ਦੀ ਨਿਸ਼ਾਨ ਦੇਹੀ ਕੀਤੀ ਤਾਂ ਇਹ ਫ਼ੈਸਲਾ ਕੀਤਾ ਗਿਆ ਕਿ ਜਿਸ ਦੀ ਜ਼ਮੀਨ ਹੈ, ਉਹ ਝੋਨੇ ਦੀ ਕਟਾਈ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਦੂਸਰੀ ਧਿਰ ਦੇ ਲੋਕ ਸਾਡੇ ਹਿੱਸੇ ਆਉਂਦੀ ਫ਼ਸਲ ਦੀ ਕਟਾਈ ਕਰਨ ਲੱਗੇ ਤਾਂ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ।

ਫ਼ਸਲ ਦੀ ਕਟਾਈ ਕਰਨ ਤੋਂ ਰੋਕਣ ’ਤੇ ਦੂਜੀ ਧਿਰ ਦੇ ਪਰਿਵਾਰ ਨੇ ਸਾਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਉਹ ਲੜਾਈ ਦੇ ਬਾਰੇ ਪਹਿਲਾ ਹੀ ਪ੍ਰਸ਼ਾਸਨ ਅਤੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਚੁੱਕੇ ਸਨ। ਮੌਕੇ ’ਤੇ ਮੌਜੂਦ ਇਕ ਨੌਜਵਾਨ ਨੇ ਇਸ ਲੜਾਈ ਦੀ ਵੀਡੀਓ ਬਣਾ ਲਈ, ਜੋ ਉਸ ਨੇ ਵਾਇਰਲ ਕਰ ਦਿੱਤੀ। ਵੀਡੀਓ ’ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਦੋਵੇਂ ਧਿਰਾਂ ਦੇ ਲੋਕ ਇਕ ਦੂਸਰੇ ’ਤੇ ਹਮਲਾ ਕਰ ਰਹੇ ਹਨ।

ਉਧਰ ਦੂਸਰੀ ਧਿਰ ਦੇ ਜ਼ਖ਼ਮੀ ਸਤਨਾਮ ਸਿੰਘ ਨੇ ਹਮਲਾ ਕਰਨ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਦੋਸ਼ ਲਗਾਏ ਕਿ ਜਦ ਉਹ ਆਪਣੇ ਝੋਨੇ ਦੀ ਕਟਾਈ ਕਰ ਰਿਹਾ ਸੀ ਤਾਂ ਉਕਤ ਲੋਕਾਂ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਕਿਹਾ ਕਿ ਉਹ ਕਈ ਵਾਰ ਬੈਠ ਕੇ ਇਨ੍ਹਾਂ ਨੂੰ ਇਸ ਲੜਾਈ ਦੇ ਹੱਲ ਲਈ ਬੇਨਤੀ ਕਰ ਚੁੱਕਾ ਹੈ ਪਰ ਉਕਤ ਲੋਕ ਉਸ ਨਾਲ ਕੋਈ ਸਮਝੌਤਾ ਨਹੀਂ ਕਰਦੇ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM
Advertisement