ਪੰਜਾਬ ਵਿੱਚ ਜਾਇਦਾਦ ਮਾਲਕਾਂ ਨੂੰ 15 ਦਿਨਾਂ ਵਿੱਚ ਮਿਲੇਗੀ ਐਨ.ਓ.ਸੀ
Published : Oct 27, 2022, 5:45 pm IST
Updated : Oct 27, 2022, 5:45 pm IST
SHARE ARTICLE
Property owners in Punjab will get NOC in 15 days
Property owners in Punjab will get NOC in 15 days

ਅਧਿਕਾਰਤ ਕਾਲੋਨੀਆਂ ਦੀ ਸੂਚੀ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵੈਂਬਸਾਈਟਾਂ ’ਤੇ ਹੋਵੇਗੀ ਪ੍ਰਦਰਸ਼ਤ

 

ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦੋ-ਫਰੋਖ਼ਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ। 

 ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕ੍ਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰ ਕੇ 5 ਦਿਨਾਂ ਵਿੱਚ ਐਨ.ਓ.ਸੀ. ਹਾਸਿਲ ਕਰ ਸਕਣਗੇ।

 ਇਸੇ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ਐਨ.ਓ.ਸੀ ਦੀ ਆਨਲਾਈਨ ਪ੍ਰਕ੍ਰਿਆ ਤੇ ਨਜ਼ਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇੰਨ ਆਈ.ਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ ਐਨ.ਓ.ਸੀ. ਦਾ ਪਤਾ ਲਗਾ ਸਕੇ। ਇਸ ਨਾਲ ਜਾਅਲੀ ਐਨ.ਓ.ਸੀ ਕਾਰਨ ਹੋਈ ਰਜਿਸਟਰੀ ਦੇ ਮਾਮਲੇ ਵਿੱਚ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾ ਸਕੇਗੀ ਅਤੇ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਮੇਂ ਸਿਰ ਅਪਰਾਧਕ ਮਾਮਲੇ ਦਰਜ ਕਰਨ ਵਿੱਚ ਵੀ ਸਹਾਇਤਾ ਮਿਲੇਗੀ।  

 ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ  ਵਸੀਕਾਂ ਨਵੀਸਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਨਾਉਣ ਲਈ ਕਿਹਾ ਗਿਆ ਕਿ ਹਰੇਕ ਵਸੀਕਾਂ ਨਵੀਸ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਨੂੰ ਜਾਇਦਾਦ ਵਿਕਰੇਤਾ ਤੇ ਖ਼ਰੀਦਦਾਰ ਦੀ ਜਾਣਕਾਰੀ ਲਈ ਪ੍ਰਦਰਸ਼ਿਤ ਕਰੇ ਅਤੇ ਤਹਿਸੀਲਦਾਰਾਂ ਵੱਲੋਂ ਅਚਨਚੇਤ ਚੈਕਿੰਗਾਂ ਕਰ ਕੇ ਇਸ ਨੂੰ ਯਕੀਨੀ ਬਣਾਇਆ ਜਾਵੇ।

 ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਾਲੋਨੀਆਂ ਬਾਰੇ ਜਾਣੂੰ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਾਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈਂਬਸਾਈਟਾਂ ‘ਤੇ ਪ੍ਰਕਾਸ਼ਤ ਕੀਤਾ ਜਾਵੇਗਾ। 

 ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜਰ ਮਾਲ, ਮਕਾਨ ਉਸਾਰੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੀ ਮੀਟਿੰਗ ਦੌਰਾਨ ਜਾਇਦਾਦ ਰਜਿਸਟਰੀ ਪ੍ਰਕ੍ਰਿਆ ਵਿੱਚ ਆਉਂਦੀਆਂ ਹੋਰਨਾਂ ਔਕੜਾਂ ਦੇ ਹੱਲ ਲਈ ਸੁਝਾਅ ਪੇਸ਼ ਕਰਨ ਤਾਂ ਜੋ ਲੋਕਾਂ ਦੀ ਸਹੂਲਤ ਅਤੇ ਰੀਅਲ ਇਸਟੇਟ ਵਿੱਚ ਤੇਜੀ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਵਿਭਾਗਾਂ ਦੀ ਕਾਰਵਾਈ ਨੂੰ ਸਰਲ ਅਤੇ  ਪਾਰਦਰਸ਼ੀ ਬਨਾਉਣ ਲਈ ਵਚਨਬੱਧ ਹੈ।
 

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement