MP ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ UAE 'ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਕੀਤੀ ਮੰਗ 
Published : Oct 27, 2022, 7:50 pm IST
Updated : Oct 27, 2022, 7:50 pm IST
SHARE ARTICLE
Raghav Chadha
Raghav Chadha

ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ - ਰਾਘਵ ਚੱਢਾ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿਚ ਫਸੇ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਆ ਅਤੇ ਉਹਨਾਂ ਦੀ ਜਲਦ ਘਰ ਵਾਪਸੀ ਨੂੰ ਲੈ ਕੇ  ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖ਼ਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨ੍ਹਾਂ ਪਾਸਪੋਰਟ ਆਬੂਧਾਬੀ ਵਿਚ ਫਸੇ ਹੋਏ ਹਨ। 

ਉਨ੍ਹਾਂ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਹੋਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ। 'ਆਪ' ਦੇ ਸੀਨੀਅਰ ਨੇਤਾ ਨੇ ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ, "ਮੈਂ ਇਸ ਮਾਮਲੇ ਵਿਚ ਫੌਰੀ ਤੁਹਾਨੂੰ ਦਖ਼ਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।"
ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, "ਮੈਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਯੂਏਈ ਦੇ ਆਬੂਧਾਬੀ ਵਿੱਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ ਐੱਸ ਜੈਸ਼ੰਕਰ ਨੂੰ ਤੁਰੰਤ ਇਸ ਮਾਮਲੇ 'ਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement