
ਹਾਈ ਸਕੂਲ 'ਚ ਬੰਦੀਛੋੜ ਦਿਵਸ ਮੌਕੇ ਅਧਿਆਪਕਾਂ ਦਾ ਕੀਤਾ ਸਨਮਾਨ
ਲੁਧਿਆਣਾ, 27 ਅਕਤੂਬਰ (ਐਮ ਐਸ ਦੁੱਗਲ): ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ ਇਸ ਮÏਕੇ ਸਕੂਲ ਵਿਖੇ ਬੱਚਿਆਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ |
ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ ਅਤੇ ਚੇਅਰਮੈਨ ਨਿਰਮਲ ਸਿੰਘ ਐਸ ਐਸ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗਵਾਲੀਅਰ ਦੇ ਕਿਲੇ ਵਿਚੋਂ ਬਵੰਜਾ ਰਾਜਿਆਂ ਨੂੰ ਰਿਹਾ ਕਰਵਾ ਕੇ ਅੰਮਿ੍ਤਸਰ ਦੀ ਧਰਤੀ ਤੇ ਪਹੁੰਚੇ ਸਨ ਅਤੇ ਉਹਨਾਂ ਦੀ ਰਿਹਾਈ ਤੇ ਸੰਗਤਾਂ ਵੱਲੋਂ ਦੇਸੀ ਘਿਓ ਦੇ ਦੀਵੇ ਬਾਲ ਕੇ ਦੀਪ ਮਾਲਾ ਕਿੱਥੇ ਗਈ ਸੀ ਇਸ ਮÏਕੇ ਪ੍ਰਬੰਧਕਾਂ ਵੱਲੋਂ ਅਧਿਆਪਕਾਂ ਨੂੰ ਵਿਸ਼ੇਸ਼ ਤÏਰ ਤੇ ਤੋਹਫ਼ੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ ਇਸ ਮÏਕੇ ਚੇਅਰਮੈਨ ਨਿਰਮਲ ਸਿੰਘ ਐਸ ਐਸ, ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਪਿ੍ੰਸੀਪਲ ਹਰਪ੍ਰੀਤ ਸਿੰਘ, ਬਲਦੇਵ ਸਿੰਘ ਲੁਹਾਰਾ, ਤਰਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ ਮਾਲਵਾ, ਮਨਦੀਪ ਸਿੰਘ ਅਤੇ ਸਮੂਹ ਅਧਿਆਪਕ ਹਾਜਰ ਸਨ |