
ਲਾਸ਼ ਨੂੰ ਪੁਲਿਸ ਮੁਲਾਜ਼ਮਾਂ ਨੇ ਕਬਜ਼ੇ ਵਿਚ ਲੈ ਲਿਆ ਹੈ।
ਪਠਾਨਕੋਟ: ਹਾਈਵੇ 'ਤੇ ਸਥਿਤ ਪਿੰਡ ਕਾਨਪੁਰ ਨੇੜੇ ਕੂੜੇ ਦੇ ਢੇਰ ਚੋਂ ਇੱਕ ਲਾਸ਼ ਬਰਾਮਦ ਹੋਈ ਹੈ। ਲਾਸ਼ ਮਿਲਣ ਕਾਰਨ ਇਲਾਕੇ ਚ ਸਨਸਨੀ ਫੈਲ ਗਈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਲੋਕ ਸਵੇਰੇ ਸੈਰ ਕਰ ਰਹੇ ਸਨ। ਉਨ੍ਹਾਂ ਨੇ ਦੇਖਿਆ ਕਿ ਕੂੜੇ ਦੇ ਢੇਰ 'ਤੇ ਇਕ ਵਿਅਕਤੀ ਦੀ ਲਾਸ਼ ਪਈ ਸੀ। ਉਹਨਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਮੌਕੇ 'ਤੇ ਪਹੁੰਚੀ ਥਾਣਾ ਮਕਸੂਦਾ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਦਾ ਕਤਲ ਕਰ ਕੇ ਇੱਥੇ ਸੁੱਟ ਦਿੱਤਾ ਗਿਆ ਹੋ ਸਕਦਾ ਹੈ। ਲਾਸ਼ ਨੂੰ ਪੁਲਿਸ ਮੁਲਾਜ਼ਮਾਂ ਨੇ ਕਬਜ਼ੇ ਵਿਚ ਲੈ ਲਿਆ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਕਤਲ ਜਾਂ ਆਤਮਹੱਤਿਆ ਦਾ ਖੁਲਾਸਾ ਹੋਵੇਗਾ।