ਪੰਜਾਬ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਹਿਰ: ਨਸ਼ੇ ’ਚ ਧੁੱਤ ਈ-ਰਿਕਸ਼ਾ ਚਾਲਕ ਹੋਇਆ ਬੇਸੁੱਧ
Published : Oct 27, 2022, 10:18 am IST
Updated : Oct 27, 2022, 10:18 am IST
SHARE ARTICLE
The fury of drugs is not stopping in Punjab
The fury of drugs is not stopping in Punjab

ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਦੇ ਨਿਊ ਪ੍ਰੀਤ ਨਗਰ ਦਾ ਹੈ ਮਾਮਲਾ

 

ਅੰਮ੍ਰਿਤਸਰ: ਪੰਜਾਬ ਵਿਚ ਨਸ਼ੇ ਦੀ ਵਿਕਰੀ ਲਗਾਤਾਰ ਜਾਰੀ ਹੈ ਜਿਸ ਦੇ ਚਲਦਿਆਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਧੱਸਦੇ ਜਾ ਰਹੇ ਹਨ। ਨੌਜਵਾਨਾਂ ਦੀ ਹੀਰਿਆਂ ਤੋਂ ਅਨਮੋਲ ਜਵਾਨੀ ਨੂੰ ਬਰਬਾਦ ਕਰਨ ਵਿੱਚ ਨਸ਼ਾ ਤਸਕਰ ਕੋਈ ਕਸਰ ਨਹੀਂ ਛੱਡ ਰਹੇ। 

ਪਿਛਲੇ ਦਿਨੀਂ ਅੰਮ੍ਰਿਤਸਰ ਦੇ ਮਕਬੂਲਪੁਰਾ ਅਤੇ ਹੋਰ ਇਲਾਕਿਆਂ ਤੋਂ ਕਈ ਨੌਜਵਾਨਾਂ ਦੀਆਂ ਵੀਡਿਓ ਵਾਇਰਲ ਹੋਈਆਂ ਜਿਹੜੇ ਕਿ ਨਸ਼ੇ ਦੇ ਟੀਕੇ ਲਗਾ ਕੇ ਬੇਸੁੱਧ ਹੋਏ ਨਜ਼ਰ ਆਏ। ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਦੇ ਨਿਊ ਪ੍ਰੀਤ ਨਗਰ ਵਿਚ ਇਕ ਨੌਜਵਾਨ ਦੀ ਫਿਰ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਸ਼ੇ ਦਾ ਟੀਕਾ ਲਗਾ ਕੇ ਬੇਸੁੱਧ ਹੋਇਆ ਆਪਣੇ ਈ ਰਿਕਸ਼ਾ ’ਤੇ ਡਿੱਗਿਆ ਨਜ਼ਰ ਆ ਰਿਹਾ ਹੈ।

ਅੰਮ੍ਰਿਤਸਰ ਦੇ ਵਿੱਚ ਅਜਿਹੇ ਕਈ ਨੌਜਵਾਨ ਹਨ ਜੋ ਸਿਰਫ ਨਸ਼ੇ ਦੀ ਪੂਰਤੀ ਲਈ ਜਾਂ ਤਾਂ ਈ ਰਿਕਸ਼ਾ ਚਲਾਉਂਦੇ ਹਨ ਜਾਂ ਫਿਰ ਆਟੋ ਕਿਰਾਏ ’ਤੇ ਲੈ ਕੇ ਚਲਾਉਂਦੇ ਹਨ।

ਹਰ ਰੋਜ਼ ਪੰਜਾਬ ’ਚ ਕਿੰਨੀਆਂ ਹੀ ਖ਼ਬਰਾਂ ਨਸ਼ੇ ਨਾਲ ਮਰ ਚੁੱਕੇ ਨੌਜਵਾਨਾਂ ਦੀਆਂ ਆਉਂਦੀਆਂ ਹਨ। ਕਿੰਨੀਆਂ ਹੀ ਮਾਵਾਂ ਦੀਆਂ ਕੁੱਖਾਂ ਉੱਜੜਦੀਆਂ ਹਨ। ਨੌਜਵਾਨਾਂ ਦੇ ਨਾਲ-ਨਾਲ ਨਾਬਾਇਗ ਵੀ ਨਸ਼ੇ ਦੀ ਦਲਦਲ ਵਿਚ ਧੱਸਦੇ ਜਾ ਰਹੇ ਹਨ। ਨਸ਼ਿਆਂ ਦੀ ਪੂਰਤੀ ਲਈ ਚੋਰੀ, ਕਤਲ ਵਰਗੀਆਂ ਅਜਿਹੀਆਂ ਹੀ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹੱਟਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement