ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ
Published : Oct 27, 2022, 5:01 pm IST
Updated : Oct 27, 2022, 5:01 pm IST
SHARE ARTICLE
Brahm Shankar Jimpa
Brahm Shankar Jimpa

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕੀਤਾ ਸੀ ਦੌਰਾ

 

ਚੰਡੀਗੜ੍ਹ: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰ ਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਬ੍ਰਹਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖ਼ਰੀ ਹਫ਼ਤੇ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੁਣ ਇਨ੍ਹਾਂ ਪਿੰਡਾਂ ਵਿਚ ਸਾਫ਼ ਪਾਣੀ ਦੀ ਸਪਲਾਈ ਹੋ ਰਹੀ ਹੈ। 

ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦੋਨਾਂ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਬਹੁਤ ਜ਼ਿਆਦਾ ਸਮੱਸਿਆ ਆ ਰਹੀ ਸੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਾਫ਼ ਪਾਣੀ ਦੀ ਸਪਲਾਈ ਲਈ ਇਨ੍ਹਾਂ ਪਿੰਡਾਂ ਵਿਚ ਆਰ.ਓ. ਪਲਾਂਟ ਸਥਾਪਤ ਕਰਨ ਲਈ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ। ਹੁਣ ਇਨ੍ਹਾਂ ਪਿੰਡਾਂ ਵਿਚ ਆਰ.ਓ. ਸਥਾਪਤ ਕਰ ਦਿੱਤੇ ਗਏ ਹਨ ਅਤੇ ਵਾਟਰ ਵਰਕਸ ਤੋਂ ਵੀ ਪਾਣੀ ਦੀ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ। 

ਪਿੰਡ ਦੋਨਾਂ ਨਾਨਕਾ ਦੀ ਸਰਪੰਚ ਦਿਆਲੋ ਬਾਈ, ਤੇਜਾ ਰੁਹੇਲਾ ਦੇ ਸਰਪੰਚ ਬੱਗੂ ਸਿੰਘ ਅਤੇ ਚੱਕ ਰੁਹੇਲਾ ਦੇ ਸਰਪੰਚ ਜੰਗੀਰ ਸਿੰਘ ਨੇ ਆਪੋ-ਆਪਣੇ ਪਿੰਡਾਂ ਦੀਆਂ ਪੰਚਾਇਤਾਂ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਹੈ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਹਰੇਕ ਪੰਜਾਬ ਵਾਸੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। 
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement