ਵਿਜੀਲੈਂਸ ਵੱਲੋਂ ਦਾਣਾ ਮੰਡੀਆਂ 'ਚ ਲੇਬਰ ਤੇ ਢੋਆ-ਢੁਆਈ ਦੇ ਟੈਂਡਰਾਂ 'ਚ ਇਕ ਹੋਰ ਘਪਲੇ ਦਾ ਪਰਦਾਫਾਸ਼
Published : Oct 27, 2022, 5:42 pm IST
Updated : Oct 27, 2022, 5:42 pm IST
SHARE ARTICLE
 Vigilance exposes another scam in labor and transport tenders in Dana Mandis
Vigilance exposes another scam in labor and transport tenders in Dana Mandis

ਫਿਰੋਜ਼ਪੁਰ ਜ਼ਿਲ੍ਹੇ ਦੇ ਤਿੰਨ ਠੇਕੇਦਾਰਾਂ ਖਿਲਾਫ਼ ਮਾਮਲਾ ਦਰਜ, ਇਕ ਠੇਕੇਦਾਰ ਗ੍ਰਿਫ਼ਤਾਰ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਮਿਲੀਭੁਗਤ ਨਾਲ ਠੇਕੇਦਾਰਾਂ ਵੱਲੋਂ ਅਨਾਜ ਮੰਡੀਆਂ ਵਿਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸ਼ਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਠੇਕੇਦਾਰ ਦਵਿੰਦਰ ਸਿੰਘ ਵਾਸੀ ਨੰਦੇਆਣਾ ਗੇਟ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਫਿਰੋਜ਼ਪੁਰ ਅਤੇ ਮਮਦੋਟ ਦੀਆਂ ਅਨਾਜ ਮੰਡੀਆਂ ਵਿੱਚ ਹੋਈ ਇਸ ਧੋਖਾਧੜੀ ਦੀ ਜਾਂਚ ਕਰਨ ਉਪਰੰਤ ਉਕਤ ਮੁਲਜਮ  ਠੇਕੇਦਾਰਾਂ ਖਿਲਾਫ਼ ਥਾਣਾ ਵਿਜੀਲੈਂਸ, ਫਿਰੋਜ਼ਪੁਰ ਵਿਖੇ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ (2) ਤਹਿਤ ਐਫ.ਆਈ.ਆਰ. 24 ਮਿਤੀ 27-10-2022 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਚਾਲੂ ਵਿਤੀ ਵਰ੍ਹੇ 2022-2023 ਦੌਰਾਨ ਉਪਰੋਕਤ ਦਾਣਾ ਮੰਡੀਆਂ ਵਿੱਚ ਕਣਕ/ਸਟਾਕ ਬਾਰੇ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਉਪਰੋਕਤ ਠੇਕੇਦਾਰਾਂ ਨੇ ਮਾਲ ਦੀ ਢੋਆ-ਢੁਆਈ ਲਈ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਬਾਰੇ ਟੈਂਡਰ ਭਰਨ ਸਮੇਂ ਸੂਚੀਆਂ ਨੱਥੀ ਕੀਤੀਆਂ ਸਨ, ਜਿਹਨਾਂ ਦੀ ਵਿਜੀਲੈਂਸ ਬਿਊਰੋ ਦੁਆਰਾ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਤੋਂ ਤਸਦੀਕ ਕਰਵਾਈ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਸੂਚੀਆਂ ਵਿੱਚ ਮੋਟਰ ਸਾਈਕਲਾਂ, ਜੀਪਾਂ, ਟਰੈਕਟਰਾਂ ਆਦਿ ਕਈ ਗੈਰ-ਪ੍ਰਮਾਣਿਤ ਵਹੀਕਲਾਂ ਦੇ ਰਜਿਸਟ੍ਰੇਸ਼ਨ ਨੰਬਰ ਨੱਥੀ ਕੀਤੇ ਗਏ ਸਨ ਜਦਕਿ ਅਜਿਹੇ ਵਾਹਨਾਂ 'ਤੇ ਅਨਾਜ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ ਸੀ।

 ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਠੇਕੇਦਾਰਾਂ ਵੱਲੋਂ ਗੇਟ ਪਾਸਾਂ ਵਿੱਚ ਦਰਸਾਏ ਜਾਅਲੀ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਅਤੇ ਅਨਾਜ ਦੀ ਮਾਤਰਾ ਦੇ ਵੇਰਵਿਆਂ ਕਰਕੇ ਇਹ ਮਾਮਲਾ ਪਹਿਲੀ ਨਜ਼ਰੀਏ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਈਆਂ ਗਈਆਂ ਜਾਅਲੀ ਰਿਪੋਰਟਾਂ ਅਤੇ ਗਬਨ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਸਬੰਧਤ ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਉਹਨਾਂ ਵੱਲੋਂ ਕੀਤੇ ਕੰਮਾਂ ਦੀ ਅਦਾਇਗੀ ਵੀ ਕਰ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਤੱਥਾਂ ਅਨੁਸਾਰ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਨ੍ਹਾਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਗਈ, ਜਿਸ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement