Amritsar News: BSF ਦੀ ਕਾਰਵਾਈ, ਅੰਮ੍ਰਿਤਸਰ ਸਰਹੱਦ ਤੋਂ ਬਰਾਮਦ ਕੀਤਾ ਡਰੋਨ

By : GAGANDEEP

Published : Oct 27, 2023, 3:52 pm IST
Updated : Oct 27, 2023, 3:52 pm IST
SHARE ARTICLE
photo
photo

BSF recovered drone from Amritsar border

 

Amritsar News Today BSF recovered drone from border News in punjabi: ਅੰਮ੍ਰਿਤਸਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ ਗਿਆ ਹੈ। ਇਹ ਇਕ ਮਿੰਨੀ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨ ਸਥਿਤ ਤਸਕਰ 1 ਕਿਲੋ ਤੋਂ ਘੱਟ ਦੀ ਹੈਰੋਇਨ ਦੀ ਸਰਹੱਦ ਪਾਰ ਕਰਨ ਲਈ ਕਰਦੇ ਹਨ। ਫਿਲਹਾਲ ਪੁਲਿਸ ਨੇ ਡਰੋਨ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Heroin recovered from District Tarn Taran: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਸਤਗੜ੍ਹ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਅੰਮ੍ਰਿਤਸਰ ਸਰਹੱਦ 'ਤੇ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੀ ਤਲਾਸ਼ੀ ਸ਼ੁਰੂ ਕਰ ਦਿਤੀ। ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਬੈਰੋਪਾਲ ਵਿੱਚ ਤਲਾਸ਼ੀ ਦੌਰਾਨ ਖੇਤਾਂ ਵਿਚੋਂ ਇੱਕ ਡਰੋਨ ਮਿਲਿਆ। ਪੁਲਿਸ ਨੇ ਇਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: Delhi police Video viral: ਚੈਕਿੰਗ ਕਰ ਰਹੇ ਦਿੱਲੀ ਪੁਲਿਸ ਦੇ ਕਾਂਸਟੇਬਲ ਨੂੰ ਕਾਰ ਨੇ ਜ਼ਬਰਦਸਤ ਮਾਰੀ ਟੱਕਰ, ਘਟਨਾ ਦੀ ਵੀਡੀਓ ਵਾਇਰਲ 

ਇਹ ਇੱਕ ਕਵਾਡਕਾਪਟਰ ਮਾਡਲ DJI Mavic 3 ਕਲਾਸਿਕ ਡਰੋਨ ਹੈ। ਜਿਸ ਦਾ ਨਿਰਮਾਣ ਚੀਨ 'ਚ ਹੁੰਦਾ ਹੈ। ਤਸਕਰ ਇਸ ਦੀ ਵਰਤੋਂ ਸਰਹੱਦ ਪਾਰੋਂ ਛੋਟੀਆਂ ਖੇਪਾਂ ਲੈਣ ਲਈ ਕਰਦੇ ਹਨ। ਦਰਅਸਲ, ਇਸ ਡਰੋਨ ਵਿਚ ਇਕ ਕੈਮਰਾ ਹੈ, ਜਿਸ ਦੀ ਫੁਟੇਜ ਡਰੋਨ ਨੂੰ ਉਡਾਉਣ ਵਾਲੇ ਵਿਅਕਤੀ ਤੱਕ ਪਹੁੰਚਦੀ ਹੈ।
ਜੇਕਰ ਡਰੋਨ ਡਿੱਗਦਾ ਹੈ ਤਾਂ ਪਾਕਿਸਤਾਨੀ ਸਮੱਗਲਰਾਂ ਵਲੋਂ ਭੇਜੀ ਵੀਡੀਓ ਦੇ ਆਧਾਰ 'ਤੇ ਭਾਰਤੀ ਤਸਕਰ ਇਸ ਦਾ ਪਤਾ ਲਗਾ ਲੈਂਦੇ ਹਨ। ਇੰਨਾ ਹੀ ਨਹੀਂ, ਤਸਕਰਾਂ ਨੂੰ ਡਰੋਨ ਦੀ ਖੇਪ ਕਿਥੇ ਉਤਰੀ ਹੈ, ਇਸ ਦਾ ਸਹੀ ਟਿਕਾਣਾ ਵੀ ਸਪੱਸ਼ਟ ਤੌਰ 'ਤੇ ਪਤਾ ਲੱਗ ਜਾਂਦਾ ਹੈ। ਛੋਟੇ ਆਕਾਰ ਕਾਰਨ ਇਹ ਡਰੋਨ ਬੀਐਸਐਫ ਜਵਾਨਾਂ ਦੀ ਨਜ਼ਰ ਤੋਂ ਵੀ ਬਚ ਜਾਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement