ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

By : GAGANDEEP

Published : Oct 27, 2023, 6:31 pm IST
Updated : Oct 27, 2023, 6:31 pm IST
SHARE ARTICLE
photo
photo

ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ

 

ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ 'ਤੇ ਵੀ ਜ਼ੋਰ ਦਿਤਾ।

ਇਹ ਵੀ ਪੜ੍ਹੋ: Kharar road accident: ਖਰੜ 'ਚ ਰਾਤ ਦੀ ਡਿਊਟੀ ਲਈ ਜਾ ਰਹੇ ਸੁਰੱਖਿਆ ਗਾਰਡ ਦੀ ਸੜਕ ਹਾਦਸੇ 'ਚ ਹੋਈ ਮੌਤ 

ਸੂਬੇ ਦੇ ਖੁੰਬ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਭਵਨ ਵਿਖੇ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਫ਼ੈਕਟਰੀ ਐਕਟ ਤੋਂ ਬਾਹਰ ਕੱਢਿਆ ਜਾਵੇ ਅਤੇ ਇਸ ਕਾਰਵਾਈ ਨੂੰ ਸਮਾਂਬੱਧ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਲੇਬਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਇੰਜੀਨੀਅਰ ਦਵਾਰਕਾ ਦਾਸ ਨੂੰ ਕਿਹਾ ਕਿ ਉਹ ਖੁੰਬ ਯੂਨਿਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਤੁਰੰਤ ਰਿਪੋਰਟ ਦੇਣ।

ਇਹ ਵੀ ਪੜ੍ਹੋ: Punjab News: ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ 

ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿਤੇ ਕਿ ਵਿਭਾਗ ਵੱਲੋਂ ਕੋਲਡ ਸਟੋਰਾਂ ਲਈ ਸੋਲਰ ਪੈਨਲ ਲਾਉਣ 'ਤੇ ਦਿੱਤੀ ਜਾਂਦੀ ਸਬਸਿਡੀ ਦੀ ਤਰਜ਼ 'ਤੇ ਖੁੰਬ ਉਤਪਾਦਕਾਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਤੁਰੰਤ ਅਜਿਹੀ ਸਕੀਮ ਬਣਾ ਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਣ ਲਈ ਕਿਹਾ। ਖੁੰਬ ਉਤਪਾਦਕਾਂ ਵੱਲੋਂ ਖੁੰਬ ਯੂਨਿਟਾਂ ਨੂੰ ਰਿਆਇਤੀ ਦਰਾਂ 'ਤੇ ਬਿਜਲੀ ਸਪਲਾਈ ਦੇਣ ਦੀ ਮੰਗ ਬਾਰੇ  ਜੌੜਾਮਾਜਰਾ ਨੇ ਬਿਜਲੀ ਵਿਭਾਗ ਦੇ ਡਿਪਟੀ ਸੀ.ਈ. ਡੀ.ਐਸ. ਤੂਰ ਡਿਪਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵਿਉਂਤਬੰਧੀ ਕਰਕੇ ਰਿਪੋਰਟ ਪੇਸ਼ ਕਰਨ। ਡਿਪਟੀ ਸੀ.ਈ. ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਮਾਮਲਾ ਪੀ.ਐਸ.ਟੀ.ਸੀ.ਐਲ. ਨਾਲ ਸਬੰਧਤ ਹੈ ਅਤੇ ਉਹ ਛੇਤੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਬੰਧੀ ਯੋਗ ਫ਼ੈਸਲਾ ਲੈਣ ਲਈ ਵਿਚਾਰ-ਵਟਾਂਦਰਾ ਕਰਨਗੇ।

ਬਾਗ਼ਬਾਨੀ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਕੰਟੋਰੋਲਰ ਏ.ਐਸ. ਸ਼ਰਮਾ ਨੂੰ ਹਦਾਇਤ ਕੀਤੀ ਕਿ ਕਿਉਂ ਜੋ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਭਾਰਤ ਸਰਕਾਰ ਦੇ ਲੀਗਲ ਮੈਟਰੋਲੌਜੀ ਕਾਨੂੰਨ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਜਾਵੇ। ਬਾਗ਼ਬਾਨੀ ਮੰਤਰੀ ਨੇ ਖੁੰਬ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਵਿਸਥਾਰਤ ਵੇਰਵਾ ਸਬੰਧਤ ਵਿਭਾਗਾਂ ਨਾਲ ਵੀ ਲਿਖਤੀ ਤੌਰ 'ਤੇ ਸਾਂਝਾ ਕਰਨ।  ਮੀਟਿੰਗ ਵਿੱਚ ਸ਼੍ਰੀਮਤੀ ਕਨੂੰ ਥਿੰਦ, ਸੰਯੁਕਤ ਡਾਇਰੈਕਟਰ ਇੰਡਸਟ੍ਰੀਜ਼,  ਵਿਸ਼ਵ ਬੰਧੂ ਸੰਯੁਕਤ ਡਾਇਰੈਕਟਰ, ਪੂਨਮ ਆਰ.ਜੋਸ਼ੀ ਵਧੀਕ ਐਲ.ਆਰ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement