ED Raid: ਅਸ਼ੋਕਾ ਯੂਨੀਵਰਸਿਟੀ ਦੇ ਸੰਸਥਾਪਕਾਂ 'ਤੇ ED ਦਾ ਛਾਪਾ, ਪੰਜਾਬ, ਚੰਡੀਗੜ੍ਹ, ਪੰਚਕੂਲਾ ਪਹੁੰਚੀਆਂ ਟੀਮਾਂ 
Published : Oct 27, 2023, 12:50 pm IST
Updated : Oct 27, 2023, 12:50 pm IST
SHARE ARTICLE
ED Raid
ED Raid

1525 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਹੋ ਰਹੀ ਹੈ ਛਾਪੇਮਾਰੀ 

ED Raid:  ਈਡੀ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਸ਼ੋਕਾ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਅਹਾਤੇ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਦਰਜ ਇੱਕ ਮਾਮਲੇ ਵਿਚ ਦੇਸ਼ ਵਿਚ 17 ਥਾਵਾਂ 'ਤੇ ਇੱਕੋ ਸਮੇਂ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।

ਜਿਸ ਵਿੱਚ ਦਿੱਲੀ ਵਿਚ 7 ਥਾਵਾਂ, ਮੁੰਬਈ ਵਿੱਚ 7​ਥਾਵਾਂ ਅਤੇ ਪੰਜਾਬ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਕੰਪਨੀ ਦੇ ਡਾਇਰੈਕਟਰਾਂ ਅਤੇ ਪ੍ਰਮੋਟਰਾਂ ਪ੍ਰਣਵ ਗੁਪਤਾ ਅਤੇ ਵਿਨੀਤ ਗੁਪਤਾ 'ਤੇ 1525 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਨਾਲ ਸਬੰਧਤ 1,525 ਕਰੋੜ ਰੁਪਏ ਦੇ ਕਥਿਤ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਅਸ਼ੋਕਾ ਯੂਨੀਵਰਸਿਟੀ ਦੇ ਪ੍ਰਣਬ ਗੁਪਤਾ ਅਤੇ ਵਿਨੀਤ ਗੁਪਤਾ ਖ਼ਿਲਾਫ਼ ਈਡੀ ਨੇ ਛਾਪੇਮਾਰੀ ਕੀਤੀ ਹੈ।

ਇਹ ਛਾਪੇਮਾਰੀ ਸੈਂਟਰਲ ਬੈਂਕ ਆਫ ਇੰਡੀਆ ਅਤੇ 11 ਹੋਰ ਬੈਂਕਾਂ ਨਾਲ ਹੋਈ ਧੋਖਾਧੜੀ ਨਾਲ ਸਬੰਧਤ ਹੈ। ਮੁਲਜ਼ਮਾਂ ਨੇ ਕਥਿਤ ਤੌਰ 'ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਵੱਡੇ ਕਰਜ਼ੇ ਲਏ ਅਤੇ ਫੰਡਾਂ ਦਾ ਗਬਨ ਕੀਤਾ। ਅਸ਼ੋਕਾ ਯੂਨੀਵਰਸਿਟੀ ਦੀ ਵੈੱਬਸਾਈਟ ਵਿਨੀਤ ਨੂੰ ਸੰਸਥਾਪਕ ਅਤੇ ਟਰੱਸਟੀ ਅਤੇ ਪ੍ਰਣਵ ਨੂੰ ਸਹਿ-ਸੰਸਥਾਪਕ ਵਜੋਂ ਦਰਸਾਉਂਦੀ ਹੈ। ਦੋਵੇਂ ਯੂਨੀਵਰਸਿਟੀ ਦੀ ਸੰਸਥਾਪਕ ਕਮੇਟੀ ਦੇ ਮੈਂਬਰ ਹਨ।  

Tags: #punjab

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement