Malerkotla News: ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਸੀ ਆਖ਼ਰੀ ਬੇਗਮ
Malerkotla News: : ਛੋਟੇ ਸਾਹਿਬਜ਼ਾਦਿਆਂ ਦੇ ਹੱਕ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਆਖ਼ਰੀ ਬੇਗਮ ਮੁਨੱਬਰ ਉਨ ਨਿਸਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ 102 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਅਤੇ ਕਈ ਦਿਨਾਂ ਤੋਂ ਤਬੀਅਤ ਖਰਾਬ ਹੋਣ ਦੇ ਚੱਲਦਿਆਂ ਮਲੇਰਕੋਟਲਾ (Malerkotla News) ਦੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ, ਜਿਥੇ ਅੱਜ ਉਨ੍ਹਾਂ ਆਖਰੀ ਸਾਹ ਲਏ।
ਇਹ ਵੀ ਪੜ੍ਹੋ: Ground Water level: ਭਾਰਤ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਕੇ ਖ਼ਤਰਨਾਕ ਬਿੰਦੂ ’ਤੇ ਪਹੁੰਚਿਆ
ਜ਼ਿਕਰਯੋਗ ਹੈ ਕਿ ਬੇਗਮ ਮੁਨੱਬਰ ਨਿਸਾ ਦੀ ਉਮਰ 100 ਸਾਲ ਤੋਂ ਉੱਪਰ ਸੀ ਤੇ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧਿਤ ਸਨ ਅਤੇ ਮਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਆਖਰੀ ਨਵਾਬ ਇਫਤਖਾਰ ਅਲੀ ਖਾਨ ਦੀ ਪਤਨੀ ਬਣ ਕੇ ਮਲੇਰਕੋਟਲਾ (Malerkotla News) ਵਿਖੇ ਆਏ ਸਨ। ਉਹਨਾਂ ਦੇ ਦਿਹਾਂਤ ਤੋਂ ਬਾਅਦ ਮਲੇਰਕੋਟਲਾ ਦਾ ਨਵਾਬੀ ਖਾਨਦਾਨ ਖ਼ਤਮ ਹੋ ਗਿਆ।
ਇਹ ਵੀ ਪੜ੍ਹੋ: ਅਮਰੀਕਾ ਅਤੇ ਬ੍ਰਿਟੇਨ 'ਚ ਰਹਿੰਦੇ ਭਾਰਤੀਆਂ ਨੇ 2.74 ਲੱਖ ਕਰੋੜ ਰੁਪਏ ਭਾਰਤ ਵਾਪਸ ਭੇਜੇ, ਪੰਜ ਸਾਲਾਂ ਵਿਚ ਹੋਣਗੇ ਦੁੱਗਣੇ
ਉਹਨਾਂ ਦੀ ਸੇਵਾ ਸੰਭਾਲ ਕਰ ਰਹੇ ਜਨਾਬ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਬੇਗਮ ਇਨਫੈਕਸ਼ਨ ਅਤੇ ਵਾਇਰਲ ਨਾਲ ਪੀੜਤ ਸਨ। ਜਿਨ੍ਹਾਂ ਨੂੰ ਇਸ ਬਿਮਾਰੀ ਦੇ ਚਲਦਿਆਂ ਹਜ਼ਰਤ ਹਲੀਮਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਅੱਜ ਸਵੇਰੇ ਤੜਕੇ 4 ਵਜੇ ਉਹਨਾਂ ਆਖਰੀ ਸਾਹ ਲਏ। ਉਹਨਾਂ ਨੂੰ ਸਪੁਰਦੇ ਖਾਕ ਅੱਜ ਜੁਮਾਰਤੁਲਾ ਮੁਬਾਰਕ ਦੀ ਨਮਾਜ਼ ਤੋਂ ਬਾਅਦ 3 ਵਜੇ ਕੀਤਾ ਜਾਵੇਗਾ।
ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਨੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਵਲੋਂ ਕੀਤੀ ਛੋਟੇ ਸਾਹਿਬਜ਼ਾਦਿਆਂ ਤੇ ਕੀਤੇ ਜ਼ੁਲਮ ਦੇ ਖਿਲਾਫ਼ ਆਵਾਜ਼ ਉਠਾਈ ਸੀ ਜਿਸ ਕਰਕੇ ਇਹ ਨਵਾਬ ਦੀ ਵੰਸ਼ ਅਤੇ ਮਲੇਰਕੋਟਲੇ ਦੇ ਮੁਸਲਿਮ ਲੋਕ ਹਮੇਸ਼ਾ ਸਿੱਖਾਂ ਲਈ ਸਤਿਕਾਰ ਦਾ ਪਾਤਰ ਬਣੇ ਰਹੇ।