Punjab Firecrackers News: ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

By : GAGANDEEP

Published : Oct 27, 2023, 12:39 pm IST
Updated : Oct 27, 2023, 12:54 pm IST
SHARE ARTICLE
photo
photo

ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ 'ਤੇ ਲਗਾਈ ਪਾਬੰਦੀ

 

Punjab Firecrackers Timings on Diwali Gurupurab News in Punjabi: ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ (Punjab Firecrackers News) ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

 

ਇਹ ਵੀ ਪੜ੍ਹੋ: Onion Price Hike: ਤਿਉਹਾਰੀ ਸੀਜ਼ਨ ਵਿਚ ਇਕ ਵਾਰ ਫਿਰ ਤੋਂ ਰਵਾਏਗਾ ਪਿਆਜ਼, ਕੀਮਤਾਂ ਵਿਚ ਹੋਇਆ ਵਾਧਾ 

 ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ। ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

ਇਹ ਵੀ ਪੜ੍ਹੋ:  Petrol Diesel Price: ਪੰਜਾਬ ਸਮੇਤ ਇਨ੍ਹਾ ਸੂਬਿਆਂ ਵਿਚ ਸਸਤਾ ਹੋਇਆ ਪੈਟਰੋਲ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ ‘ਤੇ ਹੀ ਮਿਲ ਕੇ ਪਟਾਕੇ ਚਲਾਉਣ।

(For more news apart from Punjab Firecrackers Timings on Diwali Gurupurab News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement