Punjab Vigilance Bureau News: 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ
Published : Oct 27, 2023, 9:33 pm IST
Updated : Oct 27, 2023, 9:33 pm IST
SHARE ARTICLE
PUNJAB VIGILANCE APPREHENDS TWO PRIVATE PERSONS FOR ACCEPTING RS 4 LAKH BRIBE IN A POLICE CASE
PUNJAB VIGILANCE APPREHENDS TWO PRIVATE PERSONS FOR ACCEPTING RS 4 LAKH BRIBE IN A POLICE CASE

ਪੁਲਿਸ ਕੇਸ ਵਿਚੋਂ ਵਿਅਕਤੀ ਦਾ ਨਾਂਅ ਕਢਵਾਉਣ ਬਦਲੇ ਲਈ ਰਿਸ਼ਵਤ

Punjab Vigilance Bureau News: ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਇੱਕ ਕਤਲ ਕੇਸ ਵਿੱਚੋਂ ਉਸਦਾ ਨਾਮ ਕਢਵਾਉਣ ਲਈ ਉਸ ਤੋਂ 4 ਲੱਖ ਰੁਪਏ ਲਏ ਹਨ।

ਸ਼ਿਕਾਇਤ ਦੀ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੋਜ ਕੁਮਾਰ ਅਤੇ ਹੋਰਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਤਹਿਤ ਐਫ.ਆਈ.ਆਰ. ਨੰਬਰ 68 (2020) ਦਰਜ ਕੀਤੀ ਗਈ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਉਪਰੰਤ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਜੋੜਿਆ ਗਿਆ ਸੀ।

ਇਸ ਤੋਂ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਣਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇੱਕ ਏ.ਡੀ.ਸੀ.ਪੀ. (ਵਧੀਕ ਪੁਲਿਸ ਕਮਿਸ਼ਨਰ) ਨਾਲ ਚੰਗੇ ਸਬੰਧ ਹਨ ਅਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਅਗਸਤ 2020 ਵਿੱਚ ਉਸ ਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ (ਸ਼ਿਕਾਇਤਕਰਤਾ) ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਦੋਂ ਉਸਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ 25 ਅਪ੍ਰੈਲ, 2023 ਨੂੰ ਜ਼ਮਾਨਤ ਮਿਲ ਗਈ  ਅਤੇ 18 ਅਗਸਤ, 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸਨੂੰ ਬਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ  ਉਸਨੇ ਉਕਤ ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ।

ਅਖੀਰ ਵਿੱਚ  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਵਿਜਲੈਂਸ ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਪ੍ਰਦਾਨ ਕੀਤੀ। ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਕੇਸ ਵਿੱਚ ਏ.ਡੀ.ਸੀ.ਪੀ. ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 120-ਬੀ  ਤਹਿਤ ਐਫਆਈਆਰ ਨੰਬਰ 27 ਮਿਤੀ 27 ਅਕਤੂਬਰ, 2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement