Punjab News: ਪੰਜਾਬ 'ਚ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ
Published : Oct 27, 2024, 11:01 am IST
Updated : Oct 27, 2024, 11:01 am IST
SHARE ARTICLE
2 drug smugglers arrested with heroin worth crores
2 drug smugglers arrested with heroin worth crores

Punjab News: ਮੁਲਜ਼ਮਾਂ ਕੋਲੋਂ 105 ਕਿਲੋ ਹੈਰੋਇਨ ਸਮੇਤ ਕੈਫੀਨ ਹੋਈ ਬਰਾਮਦ

2 drug smugglers arrested with heroin worth crores: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਕਸਬੇ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਕਰੀਬ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਦਾ ਆਗੂ ਨਵਪ੍ਰੀਤ ਸਿੰਘ ਉਰਫ਼ ਭੁੱਲਰ ਉਕਤ ਨੈੱਟਵਰਕ ਨੂੰ ਵਿਦੇਸ਼ ਤੋਂ ਚਲਾ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਸਾਰੀਆਂ ਖੇਪਾਂ ਸਰਹੱਦ ਪਾਰ ਪਾਕਿਸਤਾਨ ਤੋਂ ਆਈਆਂ ਸਨ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 500 ਕਰੋੜ ਰੁਪਏ ਤੋਂ ਵੱਧ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਐਫਆਈਆਰ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨੀਅਨ (ਐਸਐਸਓਸੀ) ਵਿੱਚ ਦਰਜ ਕੀਤੀ ਗਈ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸਾਰੇ ਨਸ਼ੇ ਜਲ ਮਾਰਗਾਂ ਰਾਹੀਂ ਪੰਜਾਬ ਪਹੁੰਚਾਏ ਗਏ ਹਨ। ਇਸ ਖੇਪ ਦੇ ਨਾਲ ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਲ ਮਾਰਗਾਂ ਰਾਹੀਂ ਕੀਤੀ ਜਾਂਦੀ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement